ਜਲੰਧਰ ‘ਚ ਜਣੇਪੇ ਦੌਰਾਨ ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਹੰਗਾਮਾ, ਹਸਪਤਾਲ ‘ਚ ਕੀਤੀ ਭੰਨਤੋੜ

Jalandhar

ਚੰਡੀਗੜ੍ਹ 24 ਜੂਨ 2023: ਪੰਜਾਬ ਦੇ ਜਲੰਧਰ (Jalandhar) ਸਿਵਲ ਹਸਪਤਾਲ ‘ਚ ਜਣੇਪੇ ਦੌਰਾਨ ਬੱਚੇ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਨੇ ਕਾਫੀ ਹੰਗਾਮਾ ਕੀਤਾ । ਗੁੱਸੇ ‘ਚ ਆਏ ਰਿਸ਼ਤੇਦਾਰਾਂ ਨੇ ਹਸਪਤਾਲ ‘ਚ ਭੰਨਤੋੜ ਕੀਤੀ। ਹਸਪਤਾਲ ਦੇ ਸ਼ੀਸ਼ੇ ਦੇ ਦਰਵਾਜ਼ੇ ਅਤੇ ਸਾਮਾਨ ਤੋੜਿਆ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਭੰਨਤੋੜ ਦੇ ਦੋਸ਼ ਹੇਠ ਫੜੇ ਗਏ ਵਿਅਕਤੀ ਦੀ ਪਛਾਣ ਮਕਸੂਦ ਅਹਿਮਦ ਵਜੋਂ ਹੋਈ ਹੈ। ਮਕਸੂਦ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ ਪਰ ਉਹ ਜਲੰਧਰ ਦੇ ਦਾਨਿਸ਼ਮੰਦਾ ‘ਚ ਰਹਿ ਰਿਹਾ ਹੈ। ਉਸ ਦੇ ਭਰਾ ਜ਼ਾਹਿਦ ਅਹਿਮਦ ਦੀ ਪਤਨੀ ਪ੍ਰਵੀਨ ਦੀ ਅੱਜ ਸਿਵਲ ਹਸਪਤਾਲ ਵਿੱਚ ਡਿਲੀਵਰੀ ਹੋਈ ਸੀ।

ਜ਼ਾਹਿਦ ਨੇ ਦੋਸ਼ ਲਾਇਆ ਕਿ ਡਾਕਟਰਾਂ ਦੀ ਲਾਪਰਵਾਹੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ। ਉਸ ਨੇ ਆਪਣੀ ਪਤਨੀ ਨੂੰ ਡਿਲੀਵਰੀ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਸੀ, ਕਿਉਂਕਿ ਡਾਕਟਰਾਂ ਨੇ ਕਿਹਾ ਸੀ ਕਿ ਕੇਸ ਨਾਜ਼ੁਕ ਹੈ ਅਤੇ ਡਿਲੀਵਰੀ ਆਪ੍ਰੇਸ਼ਨ ਰਾਹੀਂ ਕੀਤੀ ਜਾਵੇਗੀ। ਜ਼ਾਹਿਦ ਅਹਿਮਦ ਨੇ ਦੋਸ਼ ਲਾਇਆ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਉਸ ਦੇ ਪਹਿਲੇ ਬੱਚੇ ਦੀ ਮੌਤ ਹੋ ਗਈ।

ਉਥੇ ਹੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਵਰਿੰਦਰ ਥਿੰਦ ਦਾ ਕਹਿਣਾ ਹੈ ਕਿ ਬੱਚੇ ਦਾ ਜਨਮ ਆਪ੍ਰੇਸ਼ਨ ਰਾਹੀਂ ਹੋਇਆ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਸਪਤਾਲ ਦੇ ਸਟਾਫ ਦੀ ਕੋਈ ਲਾਪਰਵਾਹੀ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।