July 2, 2024 8:33 pm
Punjabi University

ਪੰਜਾਬੀ ਯੂਨੀਵਰਸਿਟੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਵਿਦਿਆਰਥੀਆਂ ਵਲੋਂ ਪ੍ਰੋਫ਼ੈਸਰ ਦੀ ਕੁੱਟਮਾਰ

ਚੰਡੀਗੜ੍ਹ, 14 ਸਤੰਬਰ 2023: ਪੰਜਾਬੀ ਯੂਨੀਵਰਸਿਟੀ (Punjabi University) ਦੀ ਵਿਦਿਆਰਥਣ ਦੀ ਮੌਤ ਹੋ ਗਈ ਹੈ। ਵਿਦਿਆਰਥਣ ਦੀ ਮੌਤ ਹੋ ਜਾਣ ਤੋਂ ਬਾਅਦ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਦੇ ਬਾਹਰ ਇਕ ਅਧਿਆਪਕ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ‘ਤੇ ਇਲਜ਼ਾਮ ਲਗਾਏ ਹਨ ਕਿ ਇੱਕ ਪ੍ਰੋਫ਼ੈਸਰ ਵੱਲੋਂ ਉਸਨੂੰ ਯੂਨਿਵਰਸਿਟੀ ਦੇ ਹੀ ਇੱਕ ਪ੍ਰੋਫ਼ੈਸਰ ਵੱਲੋਂ ਮਾਨਸਿਕ ਤੌਰ ‘ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਰਕੇ ਮਾਪਿਆਂ ਅਤੇ ਵਿਦਿਆਰਥੀਆਂ ਵੱਲੋਂ ਵਾਇਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾ ਰਿਹਾ ਹੈ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸ਼ਨਪ੍ਰੀਤ ਕੌਰ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਦੀ ਰਹਿਣ ਵਾਲੀ ਸੀ।

ਪ੍ਰਦਰਸ਼ਨ ਦੌਰਾਨ ਅਧਿਆਪਕ ਅਤੇ ਵਿਦਿਆਰਥੀਆਂ ਵਿਚ ਹਥੋਪਾਈ ਹੋ ਗਈ। ਹੋਈ ਇਸ ਹੱਥੋਪਾਈ ਦੌਰਾਨ ਅਧਿਆਪਕ ਦੇ ਸੱਟਾਂ ਲੱਗ ਜਾਣ ਦੀ ਵੀ ਖ਼ਬਰ ਹੈ। ਦੂਜੇ ਪਾਸੇ ਡਾਇਰੈਕਟਰ ਲੋਕ ਸੰਪਰਕ ਵਿਭਾਗ (Punjabi University) ਦਲਜੀਤ ਅਮੀ ਨੇ ਦੱਸਿਆ ਕਿ ਪੰਜ ਸਾਲਾ ਇੰਟੇਗ੍ਰੇਟਡ ਕੋਰਸ ਦੇ ਪਹਿਲੇ ਸਾਲ ਦੀ ਵਿਦਿਆਰਥਣ ਜਸ਼ਨਦੀਪ ਪਹਿਲਾਂ ਤੋਂ ਬਿਮਾਰ ਚੱਲ ਰਹੀ ਸੀ, ਜਿਸਦੀ ਬੀਤੇ ਦਿਨ ਤਬੀਅਤ ਖ਼ਰਾਬ ਹੋ ਗਈ ਸੀ। ਇਸ ਬਾਰੇ ਉਸਦੇ ਪਰਿਵਾਰ ਨੂੰ ਵੀ ਜਾਣਕਾਰੀ ਮਿਲ ਗਈ ਸੀ ਤੇ ਵਿਦਿਆਰਥਣ ਨੂੰ ਕੈਂਪਸ ਦੇ ਸਿਹਤ ਕੇਂਦਰ ਵਿਚ ਮੁਢਲਾ ਇਲਾਜ ਦੇਣ ਤੋਂ ਬਾਅਦ ਪਰਿਾਵਰ ਆਪਣੇ ਨਾਲ ਘਰ ਲੈ ਗਿਆ ਸੀ।

ਉਨ੍ਹਾਂ ਕਿਹਾ ਕਿ ਘਰ ਜਾ ਕੇ ਵਿਦਿਆਰਥਣ ਦੀ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ਨੂੰ ਲੈ ਕੇ ਪੂਰੀ ਯੂਨੀਵਰਸਿਟੀ ਨੂੰ ਦੁੱਖ ਹੈ। ਦਲਜੀਤ ਅਮੀ ਨੇ ਦੱਸਿਆ ਕਿ ਅੱਜ ਧਰਨੇ ਦੌਰਾਨ ਪ੍ਰੋਫੈਸਰ ਸੁਰਜੀਤ ਸਿੰਘ ’ਤੇ ਕੀਤਾ ਗਿਆ ਹਮਲਾ, ਹੁੱਲੜਬਾਜੀ ਹੈ। ਜਿਸਨੂੰ ਬਰਾਦਸ਼ਤ ਨਹੀਂ ਕੀਤਾ ਜਾਵੇਗਾ। ਹਮਲਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਪ੍ਰੋਫੈਸਰ ’ਤੇ ਵਿਦਿਆਰਥਣ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਲੱਗੇ ਦੋਸ਼ਾਂ ਨੂੰ ਦਲਜੀਤ ਅਮੀ ਨੇ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਅਜਿਹੀ ਸ਼ਿਕਾਇਤ ਨਾ ਪਹਿਲਾਂ ਕਦੇ ਮਿਲੀ ਸੀ ਤੇ ਨਾ ਹੁਣ ਕੋਈ ਸਬੂਤ ਪੇਸ਼ ਕੀਤਾ ਗਿਆ ਹੈ। ਇਸ ਲਈ ਦੋਸ਼ ਝੂਠੇ ਹਨ।