ਬੀਬੀ ਜਗੀਰ ਕੌਰ ਨੇ ਹਾਰ ਤੋਂ ਬਾਅਦ ਕਿਹਾ, ਪੰਜਾਬ ਨਸ਼ੇੜੀਆਂ ਦੇ ਹੱਥ ਆ ਗਿਆ

ਬੀਬੀ ਜਗੀਰ ਕੌਰ

ਚੰਡੀਗੜ੍ਹ 10 ਮਾਰਚ 2022: ਬੀਬੀ ਜਗੀਰ ਕੌਰ ਨੂੰ ਸੁਖਪਾਲ ਸਿੰਘ ਖਹਿਰਾ ਤੋਂ ਮਿਲੀ ਹਾਰ ਤੋਂ ਬਾਅਦ ਨਿਰਾਸ਼ ਦਿਖਾਈ ਦਿੱਤੇ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਨਸ਼ੇੜੀਆਂ ਦੇ ਹੱਥ ਆ ਗਿਆ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੋਣਾਂ ਦੇ ਨਤੀਜੇ ਹੈਰਾਨੀਜਨਕ ਹਨ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਦੇ ਹੱਥ ਪੰਜਾਬ ਦੀ ਭਾਗਡੋਰ ਦਿੱਤੀ ਹੈ ਤਾਂ ਪੰਜਾਬ ਵਾਸੀਆਂ ਦੀ ਕਿਸਮਤ ਮਾੜੀ ਹੈ |

ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੋਆਬੇ ਦੀ ਹੌਟ ਸੀਟ ਹਲਕਾ ਭੁਲੱਥ ਤੋਂ ਆਪਣੀ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 9225 ਵੋਟਾਂ ਦੇ ਅੰਤਰ ਨਾਲ ਹਰਾ ਦਿੱਤਾ। ਸੁਖਪਾਲ ਸਿੰਘ ਖਹਿਰਾ ਨੂੰ 37254 ਵੋਟਾਂ ਪਈਆਂ|

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।