July 6, 2024 6:09 pm
Rajasthan

ਕਰਨਾਟਕ ‘ਚ ਮਿਲੀ ਹਾਰ ਤੋਂ BJP ਨੇ ਆਪਣੇ ਸਾਰੇ ਸੰਸਦ ਮੈਂਬਰਾਂ ਤੋਂ ਮੰਗੇ ਰਿਪੋਰਟ ਕਾਰਡ

ਚੰਡੀਗੜ੍ਹ,16 ਮਈ 2023: ਕਰਨਾਟਕ (Karnataka) ‘ਚ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਭਾਜਪਾ (BJP) ਨੇ ਆਪਣੇ ਸਾਰੇ ਸੰਸਦ ਮੈਂਬਰਾਂ ਦੇ ਰਿਪੋਰਟ ਕਾਰਡ ਮੰਗੇ ਹਨ। ਸਾਰੇ ਸੂਬਾ ਪ੍ਰਧਾਨਾਂ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਸੰਸਦ ਮੈਂਬਰਾਂ ਦੇ ਲੋਕ ਸਭਾ ਹਲਕਿਆਂ ਵਿੱਚ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਕੇ ਪਾਰਟੀ ਦੀ ਕੇਂਦਰੀ ਇਕਾਈ ਨੂੰ ਰਿਪੋਰਟ ਸੌਂਪਣੀ ਹੋਵੇਗੀ।

ਸੰਸਦ ਮੈਂਬਰਾਂ ਦਾ ਰਿਪੋਰਟ ਕਾਰਡ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਲੋਕ ਸਭਾ ਹਲਕਿਆਂ ਵਿੱਚ ਕੀਤੇ ਗਏ ਭਲਾਈ ਕੰਮਾਂ ਦੀ ਸਥਿਤੀ, ਸੰਸਦ ਮੈਂਬਰਾਂ ਦੀ ਜਨਤਾ ਵਿੱਚ ਪ੍ਰਸਿੱਧੀ, ਹਲਕੇ ਵਿੱਚ ਬਿਤਾਏ ਸਮੇਂ ਅਤੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਸਰਗਰਮੀ ਦੇ ਆਧਾਰ ’ਤੇ ਬਣਾਇਆ ਜਾਵੇਗਾ। ਇਹ 2024 ਵਿੱਚ ਟਿਕਟਾਂ ਦੀ ਵੰਡ ਲਈ ਇੱਕ ਵੱਡਾ ਆਧਾਰ ਬਣ ਸਕਦਾ ਹੈ। ਇਸ ਤੋਂ ਪਹਿਲਾਂ ਵੀ ਸੰਸਦ ਮੈਂਬਰਾਂ ਅਤੇ ਮੰਤਰੀਆਂ ਤੋਂ ਆਪੋ-ਆਪਣੇ ਖੇਤਰਾਂ ਵਿੱਚ ਕੀਤੇ ਕੰਮਾਂ ਬਾਰੇ ਜਾਣਕਾਰੀ ਮੰਗੀ ਗਈ ਸੀ।

70 ਕਮਜ਼ੋਰ ਲੋਕ ਸਭਾਵਾਂ ‘ਤੇ ਫੋਕਸ

30 ਮਈ ਤੋਂ 30 ਜੂਨ ਤੱਕ ਇੱਕ ਮਹੀਨੇ ਤੱਕ ਚੱਲਣ ਵਾਲੇ ‘ਵਿਸ਼ੇਸ਼ ਜਨਸੰਪਰਕ ਅਭਿਆਨ‘ ਤਹਿਤ ਦੇਸ਼ ਦੇ 396 ਲੋਕ ਸਭਾ ਹਲਕਿਆਂ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਦੌਰਾਨ ਰਾਜ ਦੀਆਂ ਟੀਮਾਂ ਵੱਲੋਂ ਸੰਸਦ ਮੈਂਬਰਾਂ ਦੇ ਖੇਤਰਾਂ ਵਿੱਚ ਕੀਤੇ ਗਏ ਕੰਮਾਂ ਦੀ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਜਿਨ੍ਹਾਂ ਲੋਕ ਸਭਾ ਹਲਕਿਆਂ ਵਿੱਚ ਪਾਰਟੀ ਦੀ ਸਥਿਤੀ ਕਮਜ਼ੋਰ ਹੈ, ਉਨ੍ਹਾਂ ’ਤੇ ਅਗਲੇ ਇੱਕ ਸਾਲ ਦੌਰਾਨ ਵਿਸ਼ੇਸ਼ ਧਿਆਨ ਦੇ ਕੇ ਜਨ ਸੰਪਰਕ ਕੀਤਾ ਜਾਵੇਗਾ। ਪਾਰਟੀ ਨੇ 70 ਅਜਿਹੇ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ ਜਿੱਥੇ ਪਾਰਟੀ (BJP) ਨੇ ਥੋੜ੍ਹੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਅਜਿਹੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਵਿਸ਼ੇਸ਼ ਕੰਮ ਕੀਤਾ ਜਾਵੇਗਾ ਅਤੇ ਜਨਤਾ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।