Dengue

ਪਟਿਆਲਾ ‘ਚ ਹੜ੍ਹਾਂ ਤੋਂ ਬਾਅਦ ਹੁਣ ਡੇਂਗੂ ਨੇ ਦਿੱਤੀ ਦਸਤਕ, 7 ਕੇਸ ਆਏ ਸਾਹਮਣੇ

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਵਿੱਚ ਹੜ੍ਹਾਂ ਦੇ ਨਾਲ ਪਾਣੀ ਕਾਰਨ ਕਈ ਬਿਮਾਰੀਆਂ ਫੈਲਣ ਦਾ ਖ਼ਤਰਾ ਮੰਡਰਾ ਰਿਹਾ ਹੈ | ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਤੋਂ ਬਾਅਦ ਹੁਣ ਡੇਂਗੂ ਨੇ ਦਸਤਕ ਦੇ ਦਿੱਤੀ ਹੈ। ਪਟਿਆਲਾ ਸ਼ਹਿਰ ਵਿੱਚ ਡੇਂਗੂ (Dengue) ਦੇ ਦੋ ਮਾਮਲੇ ਸਾਹਮਣੇ ਆਏ ਹਨ ਜਦਕਿ ਪਟਿਆਲਾ ਦਿਹਾਤੀ ਦੇ ਆਨੰਦ ਨਗਰ ਅਤੇ ਆਦਰਸ਼ ਨਗਰ ਵਿੱਚ ਵੀ ਦੋ ਮਾਮਲੇ ਸਾਹਮਣੇ ਆਏ ਹਨ।

ਡਾ: ਸੁਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 7 ਕੇਸ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਿਥੇ ਵੀ ਕੇਸ ਸਾਹਮਣੇ ਆਏ ਹਨ, ਉਥੇ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਖੜ੍ਹੇ ਪਾਣੀ ਦੀ ਚੈਕਿੰਗ ਕਰ ਰਹੀਆਂ ਹਨ ਅਤੇ ਖੜ੍ਹੇ ਪਾਣੀ ਨੂੰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਘਰਾਂ ਵਿੱਚ ਪਾਣੀ ਖੜ੍ਹਾ ਪਾਇਆ ਗਿਆ ਹੈ, ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਦੁਬਾਰਾ ਪਾਣੀ ਖੜ੍ਹਾ ਪਾਇਆ ਗਿਆ ਤਾਂ ਚਲਾਨ ਕੱਟਿਆ ਜਾਵੇਗਾ।

Scroll to Top