Site icon TheUnmute.com

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੇ ‘ਆਪ’ ‘ਤੇ ਕੀਤੇ ਤਿੱਖੇ ਹਮਲੇ

Captain Amarinder Singh

ਚੰਡੀਗੜ੍ਹ 26 ਸਤੰਬਰ 2022: ਭਾਜਪਾ ਨੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੁੰਦੇ ਹੀ ਉਨ੍ਹਾਂ ਨੂੰ ਬਹੁਤ ਪਿਆਰ ਤੇ ਸਤਿਕਾਰ ਮਿਲਿਆ ਹੈ।

ਇਸ ਦੌਰਾਨ ਉਨ੍ਹਾਂ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਅਨਾੜੀ ਸਰਕਾਰ ਹੈ | ਉਨ੍ਹਾਂ ਨੂੰ ਕੋਈ ਪਤਾ ਨਹੀਂ ਕਿ ਸਰਕਾਰ ਕੀ ਹੁੰਦੀ ਹੈ ਅਤੇ ਕਿਵੇਂ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਇਹ ਵੀ ਨਹੀਂ ਪਤਾ ਕਿ ਪੰਜਾਬ ਦੇ ਕੀ ਮਸਲੇ ਹਨ | ਪੰਜਾਬ ਸਰਕਾਰ ਵਲੋਂ ਭਲਕੇ ਬੁਲਾਏ ਜਾਣ ਵਾਲੇ ਪੰਜਾਬ ਵਿਧਾਨ ਸਭ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਕਿਹਾ ਕਿ ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ |

ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਪਾਰਟੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਕੋਈ ਛੋਟੀ ਸੋਚ ਵਾਲਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ |

Exit mobile version