July 4, 2024 9:27 pm
ponds

ਐੱਸ.ਵਾਈ.ਐੱਲ ਮੁੱਦੇ ‘ਤੇ ਮੀਟਿੰਗ ਤੋਂ ਬਾਅਦ CM ਮਨਹੋਰ ਲਾਲ ਖੱਟਰ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 14 ਅਕਤੂਬਰ 2022: ਸਤਲੁਜ-ਯਮੁਨਾ ਲਿੰਕ (SYL) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਹਿਮਤੀ ਨਹੀਂ ਬਣੀ ਅਤੇ ਹੋਰ ਵੀ ਕਈ ਵਿਸ਼ਿਆਂ ‘ਤੇ ਗੱਲਬਾਤ ਹੋਈ।ਉਨ੍ਹਾਂ ਕਿਹਾ ਕਿ ਅਸੀਂ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜਾਂਗੇ | ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਮੀਟਿੰਗ ਕਰਕੇ ਐੱਸ.ਵਾਈ.ਐੱਲ ਮੁੱਦੇ ਨੂੰ ਸੁਲਝਾਉਣ ਦਾ ਰਸਤਾ ਲੱਭਣਾ ਲਈ ਕਿਹਾ ਸੀ |

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸਾਡੇ ਕੋਲ ਹਰਿਆਣਾ ਨੂੰ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ, ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਪਹਿਲਾਂ ਬਹੁਤ ਹੇਠਾਂ ਚਲਾ ਗਿਆ ਹੈ | ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਹਰਿਆਣਾ ਯਮੁਨਾ ਤੋਂ ਪਾਣੀ ਦੇ ਦੇਵੇ, ਉਨ੍ਹਾਂ ਕਿਹਾ ਕਿ ਇਸ ਪਾਣੀ ਦੇ ਮੁੱਦੇ ‘ਤੇ ਅਸੀਂ ਹਰਿਆਣਾ ਸਰਕਾਰ ਨਾਲ ਕੇਂਦਰ ਸਰਕਾਰ ਕੋਲ ਜਾਣ ਲਈ ਤਿਆਰ ਹਾਂ |