ਚੰਡੀਗੜ੍ਹ, 21 ਫਰਵਰੀ 2024: ਕੇਂਦਰ ਸਰਕਾਰ ਦੇ ਬੈਠਕ ਦੇ ਸੱਦੇ ਤੋਂ ਬਾਅਦ ਕਿਸਾਨਾਂ (farmers) ਨੇ ਦਿੱਲੀ ਵੱਲ ਆਪਣਾ ਮਾਰਚ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਦੇ ਅਗਲੇ ਹੁਕਮ ਤੋਂ ਬਾਅਦ ਫੈਸਲਾ ਲਿਆ ਜਾਵੇਗਾ ਕਿ ਅਗੇ ਵਧਣਾ ਹੈ ਜਾਂ ਨਹੀਂ | ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਚੌਥੇ ਗੇੜ ਤੋਂ ਬਾਅਦ, ਕੇਂਦਰ ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਦੀ ਪਟਿਆਲਾ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਹੈ |
ਦੂਜੇ ਪਾਸੇ ਹਰਿਆਣਾ ਪੁਲਿਸ ਨੇ ਅੱਜ ਸ਼ੰਭੂ ਬਾਰਡਰ ‘ਤੇ ਡਰੋਨ ਤੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਏਆਈਜੀ ਮਨੀਸ਼ਾ ਚੌਧਰੀ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਸਕਦੇ ਹਨ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ।
ਉਨ੍ਹਾਂ ਕਿਹਾ ਸਾਨੂੰ ਸੂਚਨਾ ਮਿਲੀ ਕਿ ਕਿਸਾਨ (farmers) ਧਰਨੇ ਵਾਲੀ ਥਾਂ ‘ਤੇ ਭਾਰੀ ਮਸ਼ੀਨਰੀ ਲੈ ਕੇ ਆਏ ਹਨ ਅਤੇ ਅਸੀਂ ਪੰਜਾਬ ਪੁਲਿਸ ਨੂੰ ਅਜਿਹੀ ਮਸ਼ੀਨਰੀ ਦੀ ਇਜਾਜ਼ਤ ਨਾ ਦੇਣ ਦੀ ਬੇਨਤੀ ਕੀਤੀ ਹੈ। ਅਸੀਂ ਕਿਸਾਨਾਂ ਨੂੰ ਦੁਬਾਰਾ ਅਪੀਲ ਕਰਦੇ ਹਾਂ ਕਿ ਉਹ ਧਰਨੇ ਵਾਲੀ ਥਾਂ ‘ਤੇ ਭਾਰੀ ਮਸ਼ੀਨਰੀ ਨਾ ਲੈ ਕੇ ਆਉਣ। ਉਹ ਆਪਣੀਆਂ ਮੰਗਾਂ ਸਬੰਧੀ ਸਾਨੂੰ ਮੈਮੋਰੰਡਮ ਸੌਂਪ ਸਕਦੇ ਹਨ, ਅਸੀਂ ਪੰਜਾਬ ਪੁਲਿਸ ਦੇ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਉਨ੍ਹਾਂ ਨਾਲ ਜਾਣਕਾਰੀ ਸਾਂਝੀ ਕਰ ਰਹੇ ਹਾਂ।