ਪੰਜਾਬ DGP

CM ਮਾਨ ਨਾਲ ਮੀਟਿੰਗ ਤੋਂ ਬਾਅਦ ਪੰਜਾਬ DGP ਨੇ ਕਿਹਾ, ਗੈਂਗਸਟਰਾਂ ਖ਼ਿਲਾਫ ਜੰਗ ਰਹੇਗੀ ਜਾਰੀ

ਚੰਡੀਗੜ੍ਹ 21 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐਫ ਚੀਫ ਪ੍ਰਮੋਦ ਬਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਮੁੱਖ ਮੰਤਰੀ ਨੂੰ ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਨੇੜੇ ਪੰਜਾਬ ਪੁਲਿਸ (Punjab Police) ਅਤੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ ਬਾਰੇ ਜਾਣੂ ਕਰਵਾਇਆ | ਇਸ ਮੁਕਾਬਲੇ ‘ਚ 2 ਗੈਂਗਸਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਹਨ, ਜਿਨ੍ਹਾਂ ਦਾ ਅੱਜ ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕੀਤਾ ਗਿਆ |

ਇਸਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੈਂਗਸਟਰਾਂ ਖ਼ਿਲਾਫ ਇਹ ਜੰਗ ਜਾਰੀ ਰਹੇਗੀ | ਉਨ੍ਹਾਂ ਕਿਹਾ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਦੀਪਕ ਮੁੰਡੀ ਇਸ ਵੇਲੇ ਫਰਾਰ ਹੈ, ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ AK-47 ਨੂੰ ਲੈ ਕੇ ਡੀਜੀਪੀ ਨੇ ਕਿਹਾ ਕਿ ਗੈਂਗਸਟਰਾਂ ਤੋਂ ਬਰਾਮਦ ਕੀਤੀ AK-47 ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ | ਇਹ ਖ਼ਦਸਾ ਜਤਾਇਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇਸੇ AK-47 ਦੀ ਵਰਤੋਂ ਕੀਤੀ ਗਈ ਸੀ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਖਿਲਾਦ ਰੈੱਡ ਕਾਰਨਰ ਨੋਟਿਸ ਜਾਰੀ ਹੋ ਚੁੱਕਾ ਹੈ |

 

Scroll to Top