Ashok Gehlot

ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਅਸ਼ੋਕ ਗਹਿਲੋਤ, ਕਿਹਾ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਾਂਗਾ

ਚੰਡੀਗੜ੍ਹ 29 ਸਤੰਬਰ 2022: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਨੇ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ੋਕ ਗਹਿਲੋਤ ਨੇ ਕਿਹਾ ਕਿ ਪਿਛਲੇ ਦਿਨੀਂ ਵਾਪਰੀ ਘਟਨਾ ਤੋਂ ਮੈਂ ਦੁਖੀ ਹਾਂ। ਇਸ ਦੇ ਲਈ ਉਨ੍ਹਾਂ ਨੇ ਸੋਨੀਆ ਗਾਂਧੀ ਤੋਂ ਮੁਆਫੀ ਮੰਗੀ ਹੈ। ਅਸ਼ੋਕ ਗਹਿਲੋਤ ਨੇ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਾਂਗਾ |

ਜਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਦੀ ਚੋਣ ਲਈ ਐਲਾਨੇ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋ ਕੇ 30 ਸਤੰਬਰ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਇੱਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿੱਚ 17 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 19 ਅਕਤੂਬਰ ਨੂੰ ਐਲਾਨੇ ਜਾਣਗੇ। ਦੂਜੇ ਪਾਸੇ ਦਿਗਵਿਜੇ ਸਿੰਘ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕੱਲ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ ।

Scroll to Top