June 30, 2024 4:24 am
Sidhu Moosewala

ਸਿੱਧੂ ਮੁਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨਾਂ ਨੇ ਅੰਮ੍ਰਿਤਸਰ ‘ਚ ਕੱਢਿਆ ਰੋਸ ਮਾਰਚ

ਅੰਮ੍ਰਿਤਸਰ 30 ਮਈ 2022: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਤੋਂ ਬਾਅਦ ਹੁਣ ਪੰਜਾਬ ਦੇ ਲੋਕ ਸਿੱਧੂ ਮੁਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਕੈਂਡਲ ਮਾਰਚ ਕੱਢ ਰਹੇ ਹਨ | ਇਸਦੇ ਨਾਲ ਕਈ ਜਗ੍ਹਾ ‘ਤੇ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ | ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਵਿੱਚ ਵੀ ਇਕ ਸਮਾਜ ਸੇਵੀ ਸੰਸਥਾ ਵੱਲੋਂ ਰੋਸ ਮਾਰਚ ਕੱਢਿਆ ਗਿਆ ਉਥੇ ਹੀ ਰੋਸ ਮਾਰਚ ਕੱਢ ਰਹੇ ਨੌਜਵਾਨਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੁੰਦੀ ਨਜ਼ਰ ਆ ਰਹੀ ਹੈ ਅਤੇ ਇਸੇ ਦੀ ਭੇਟ ਹੀ ਸਿੱਧੂ ਮੂਸੇਵਾਲਾ ਚੜਿਆ ਹੈ |

ਉਨ੍ਹਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਖਾਸ ਤੌਰ ਤੇ ਜੋ ਵੱਡੇ ਨੇਤਾ ਹਨ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ | ਉਹਨਾਂ ਨੇ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਦੇਣ ਦੇ ਤੌਰ ਤੇ ਮੌਨ ਵਰਤ ਵੀ ਰੱਖਿਆ | ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਹਾਲਾਤ ਤਣਾਅਪੂਰਨ ਹੋਏ ਹੋਏ ਹਨ |