July 3, 2024 3:15 am
Gangsters

ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ‘ਚ ਹਾਈ ਅਲਰਟ ਜਾਰੀ

ਚੰਡੀਗੜ੍ਹ 27 ਫਰਵਰੀ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਥਿਤ ਗੈਂਗਸਟਰ (Gangsters) ਮਨਦੀਪ ਤੂਫਾਨ ਅਤੇ ਮਨਮੋਹਨ ਮੋਹਣਾ ਦਾ ਅੱਜ ਪੋਸਟਮਾਰਟਮ ਹੋਵੇਗਾ। ਬੀਤੇ ਦਿਨੀਂ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਇਹ ਦੋਵੇਂ ਗੈਂਗਵਾਰ ਵਿੱਚ ਮਾਰੇ ਗਏ ਸਨ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰਾਂ ਦੇ ਕਤਲ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਕਤਲ ਲਾਰੈਂਸ ਗੈਂਗ ਨੇ ਜੇਲ੍ਹ ਵਿੱਚ ਕੀਤਾ ਸੀ। ਮੋਹਨਾ ਅਤੇ ਤੂਫਾਨ ਜੱਗੂ ਭਗਵਾਨਪੁਰੀਆ ਦੇ ਗੁਰਗੇ ਸਨ । ਇਸ ਦੇ ਨਾਲ ਹੀ ਉਸ ਦੇ ਤੀਜੇ ਸਾਥੀ ਕੇਸ਼ਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਗੈਂਗ ਵਾਰ ਵਿੱਚ ਲਾਰੈਂਸ ਗੈਂਗ ਦੇ ਮਨਦੀਪ ਭਾਊ ਅਤੇ ਅਰਸ਼ਦ ਖਾਨ ਵੀ ਜ਼ਖਮੀ ਹੋ ਗਏ। ਤਿੰਨਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਿਆਂਦਾ ਗਿਆ। ਕੇਸ਼ਵ ਅਤੇ ਅਰਸ਼ਦ ਨੂੰ ਅੰਮ੍ਰਿਤਸਰ ਤੋਂ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਮਨਦੀਪ ਭਾਊ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।

ਜ਼ਖਮੀ ਕੇਸ਼ਵ ਨੇ ਦੱਸਿਆ ਕਿ ਉਸ ‘ਤੇ ਹਮਲਾ ਕਰਨ ਲਈ ਰਾਡਾਂ ਅਤੇ ਡੰਡਿਆਂ ਦੀ ਵਰਤੋਂ ਕੀਤੀ ਗਈ। ਜ਼ਖਮੀ ਮਨਪ੍ਰੀਤ ਭਾਊ ਅਤੇ ਅਰਸ਼ਦ ਦੇ ਨਾਲ ਹੀ ਲਾਰੈਂਸ ਗੈਂਗ ਦੇ ਸਰਗਨਾ ਸਚਿਨ ਭਿਵਾਨੀ, ਅੰਕਿਤ ਸਿਰਸਾ, ਦੀਪਕ ਮੁੰਡੀ ਨੇ ਸਾਥੀਆਂ ਸਮੇਤ ਹਮਲਾ ਕੀਤਾ। ਸਾਰਿਆਂ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਮੀਡਿਆ ਦੀ ਖ਼ਬਰਾਂ ਮੁਤਾਬਕ ਲਾਰੈਂਸ ਗੈਂਗ ਦੇ ਗੋਲਡੀ ਬਰਾੜ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਸੀ।