July 5, 2024 7:16 pm
Abohar

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤੋਂ ਬਾਅਦ ਅਬੋਹਰ ‘ਚ ਮਨੋਰੰਜਨ ਮੇਲਾ ਕਰਵਾਇਆ ਬੰਦ

ਅਬੋਹਰ , 26 ਜੂਨ 2023: ਅਬੋਹਰ (Abohar) ਦੇ ਆਭਾ ਸਿਟੀ ਚੌਕ ‘ਤੇ ਚੱਲ ਰਹੇ ਮਨੋਰੰਜਨ ਮੇਲੇ ਦੌਰਾਨ 30 ਫੁੱਟ ਉੱਚਾ ਪੰਘੂੜਾ ਟੁੱਟ ਕੇ ਡਿੱਗਣ ਨਾਲ ਵੱਡਾ ਹਾਦਸਾ ਟਲ ਗਿਆ। ਹਾਦਸੇ ਦੇ ਸਮੇਂ ਪੰਘੂੜੇ ਵਿੱਚ ਦੋ ਦਰਜਨ ਦੇ ਕਰੀਬ ਬੱਚੇ, ਔਰਤਾਂ ਅਤੇ ਮਰਦ ਸਵਾਰ ਸਨ, ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੇਲਾ ਬੰਦ ਕਰ ਦਿੱਤਾ ਹੈ | ਐਸਡੀਐਮ ਅਬੋਹਰ ਆਕਾਸ਼ ਬਾਂਸਲ ਨੇ ਕਿਹਾ ਕਿ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ਹੁਕਮ ਜ਼ਿਲ੍ਹਾ ਫਾਜ਼ਿਲਕਾ ਦੇ ਡੀਸੀ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਸ ਦੀ ਜਾਂਚ ਚੱਲ ਰਹੀ ਹੈ।