Site icon TheUnmute.com

ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਬਿਕਰਮ ਮਜੀਠੀਆ ਨੇ ਕਾਂਗਰਸ ਤੇ ਲਗਾਏ ਇਹ ਦੋਸ਼

ਚੰਡੀਗੜ੍ਹ 11 ਨਵੰਬਰ 2021; ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਚੰਨੀ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿਬੇ ਵਿਚ ਕਾਂਗਰਸ ਸਰਕਾਰ ਦੀ ਮੰਸ਼ਾ ਸਾਫ ਨਹੀਂ ਹੈ, ਮਜੀਠੀਆ ਨੇ ਕਿਹਾ ਕਿ ਅੱਜ ਸੈਸ਼ਨ ਦੌਰਾਨ ਸ਼ਰੇਆਮ ਲੋਕ ਤੰਤਰ ਦੀਆਂ ਧੱਜੀਆਂ ਉਡਾਇਆ ਗਈਆਂ, ਮਜੀਠੀਆ ਨੇ ਕਿਹਾ ਕਿ ਚੰਨੀ ਸਰਕਾਰ ਮੁੱਦਿਆਂ ਦੀ ਗੱਲ ਹੀ ਨਹੀਂ ਕਰਨਾ ਚਾਉਂਦੀ, ਉਨ੍ਹਾਂ ਨੇ ਕਿਹਾ ਕਿ ਮਦਨ ਵਿਚ ਬਿਜਲੀ ਸਮਝੌਤੇ ਨੂੰ ਲੈ ਕੇ ਵੀ ਕਾਫੀ ਬਿਹਸ ਹੋਈ ਹੈ,
ਦੱਸਦਈਏ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਅੱਜ ਜ਼ਬਰਦਸਤ ਹੰਗਾਮਾ ਹੋਇਆ, ਹੰਗਾਮਾ ਇਨ੍ਹਾਂ ਵੱਧ ਗਿਆ ਸੀ ਕਿ ਸਦਨ ਦੀ ਕਾਰਵਾਈ ਨੂੰ 10 ਮਿੰਟ ਲਈ ਮੁਲਤਵੀ ਕਰਨਾ ਪਿਆ ਸੀ, ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਚੰਨੀ ਨੂੰ ਅਕਾਲੀ ਦਲ ਦੇ ਨੇਤਾਵਾਂ ਨੇ ਘੇਰ ਲਿਆ, ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਮਜੀਠੀਆ ਦੇ ਵਿਚਾਲੇ ਵੀ ਕਾਫੀ ਟਕਰਾਹ ਹੋਇਆ,

Exit mobile version