July 5, 2024 12:06 am
Harsimrat Kaur Badal

ਖ਼ੇਤੀ ਕਾਨੂੰਨ ਦੇ ਰੱਦ ਹੋਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਲਈ ‘ਗੁਰਬਾਣੀ’ ਪੜ੍ਹ ਕੇ ਕੀਤੀ ਅਰਦਾਸ

ਚੰਡੀਗੜ੍ਹ 19 ਨਵੰਬਰ 2021 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੇਂਦਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਰਾਸ਼ਟਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ‘ਚ ਪ੍ਰਕਿਰਿਆ ਸ਼ੁਰੂ ਕਰੇਗੀ। ਇਸ ਦੌਰਾਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੇ ਭਲੇ ਲਈ ਘਰ ਬੈਠ ਕੇ ‘ ਗੁਰਬਾਣੀ’ ਪਾਠ ਸ਼ੁਰੂ ਕਰ ਦਿੱਤੇ ਹਨ।