July 4, 2024 9:17 pm
Ashwini Sharma

ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਮਾਨ ਸਰਕਾਰ ਨੂੰ ਘੇਰਿਆ

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਜਿਸਤੋਂ ਬਾਅਦ ‘ਆਪ’ ਪਾਰਟੀ ਦੀ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ | ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕੇ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਚਾਰ ਮਹੀਨਿਆਂ ਦੇ ਸ਼ਾਸਨ ਦੌਰਾਨ ਪੰਜਾਬ ਦੇ ਤਿੰਨ ਮੁੱਖ ਥੰਮ੍ਹ ਡਿੱਗ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਪਹਿਲਾਂ ਹੀ ਛੁੱਟੀ ‘ਤੇ ਚਲੇ ਗਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਹੈ ਅਤੇ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਨੇ ਅਸਤੀਫਾ ਦੇ ਦਿੱਤਾ ਹੈ।

ਇਸਦੇ ਨਾਲ ਹੀ ਅਸ਼ਵਨੀ ਸ਼ਰਮਾ (Ashwani Sharma)ਨੇ ਕਿਹਾ ਕਿ ਐਡਵੋਕੇਟ ਜਨਰਲ ਦਾ ਕੰਮ ਪੰਜਾਬ ‘ਚ ਅਮਨ-ਕਾਨੂੰਨ ਅਤੇ ਇਸ ਦੇ ਮਾਮਲਿਆਂ ਨੂੰ ਦੇਖਣਾ ਹੁੰਦਾ ਹੈ, ਪਰ ਪੰਜਾਬ ਦੇ ਡੀ.ਜੀ.ਪੀ ਪਹਿਲਾਂ ਹੀ ਛੁੱਟੀ ‘ਤੇ ਚਲੇ ਗਏ ਹਨ ਅਤੇ ਮੁੱਖ ਮੰਤਰੀ ਮਾਨ ਨੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਹੈ ਅਤੇ ਪੰਜਾਬ ਐਡਵੋਕੇਟ ਜਨਰਲ ਜਿਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਦੀ ਕਾਰਜਸ਼ੈਲੀ ਠੀਕ ਨਹੀਂ |

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਕਰ ਦਿੱਤੀ ਹੈ। ਅਪਰਾਧੀ ਸ਼ਰੇਆਮ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਚੁੱਪ-ਚਾਪ ਤਮਾਸ਼ਾ ਦੇਖ ਰਹੇ ਹਨ। ਲੋਕਾਂ ਵਿੱਚ ਡਰ ਦਾ ਮਾਹੌਲ ਹੈ।