ਚੰਡੀਗੜ੍ਹ 30 ਜੁਲਾਈ 2022: ਫਰੀਦਕੋਟ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ (Baba Farid Medical University) ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਵਲੋਂ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੰਮ੍ਰਿਤਸਰ ‘ਚ ਵੀ ਅਸਤੀਫਿਆਂ ਦੀ ਝੜੀ ਲੱਗ ਗਈ ਹੈ |ਇਸਦੇ ਨਾਲ ਹੀ ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਦੇਵਗਨ ਅਤੇ ਵਾਈਸ ਪ੍ਰਿੰਸੀਪਲ ਡਾ. ਜਗਦੇਵ ਸਿੰਘ ਕੁਲਾਰ ਨੇ ਵੀ ਅਸਤੀਫਾ ਦੇ ਦਿੱਤਾ ਹੈ |
ਇਸ ਅਸਤੀਫੇ ਦੀ ਪੁਸ਼ਟੀ ਖੁਦ ਸੁਪਰਡੈਂਟ ਡਾ. ਕੇ.ਡੀ. ਨੇ ਕੀਤੀ ਹੈ | ਬੀਤੇ ਦਿਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਵਲੋਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਬੁਰੇ ਵਿਵਹਾਰ ਦੇ ਚੱਲਦੇ ਇਹ ਕਦਮ ਚੁੱਕਿਆ |