July 2, 2024 9:40 pm
Simranjit Singh Mann

ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ‘ਤੇ ਦਿੱਲੀ ‘ਚ FIR ਦਰਜ

ਚੰਡੀਗੜ੍ਹ 19 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਦੀਆਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸਦੇ ਚੱਲਦਿਆਂ ਦਿੱਲੀ ‘ਚ ਉਨ੍ਹਾਂ ਖਿਲਾਫ FIR ਦਰਜ ਕਰਵਾਈ ਗਈ ਹੈ। ਇਹ ਐਫਆਈਆਰ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਦਰਜ ਕਰਵਾਈ ਹੈ।

ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਸਾਡੇ ਮਹਾਨ ਕ੍ਰਾਂਤੀਕਾਰੀ ਅਜ਼ਾਦੀ ਘੁਲਾਟੀਏ ਭਗਤ ਸਿੰਘ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਸਾਡੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ | ਉਨ੍ਹਾਂ ਪ੍ਰਤੀ ਦਿੱਤੇ ਬਿਆਨਾਂ ਤੋਂ ਬਹੁਤ ਦੁਖੀ ਹਨ । ਉਨ੍ਹਾਂ ਕਿਹਾ ਕਿ ਸਾਡੇ ਆਜ਼ਾਦੀ ਘੁਲਾਟੀਏ ਲਈ ਉਨ੍ਹਾਂ ਦਾ ਬਿਆਨ ਇੱਕ ਦੇਸ਼ ਵਿਰੋਧੀ ਕਾਰਵਾਈ ਹੈ |