Bhagwant Mann

ਪੰਜਾਬ ‘ਚ ‘ਆਪ’ ਸਰਕਾਰ ਦੇ ਦੋ ਸਾਲ ਪੂਰੇ, CM ਭਗਵੰਤ ਮਾਨ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ, 16 ਮਾਰਚ 2024: ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਘਰਵਾਲੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਹਨ। 2022 ਵਿੱਚ ਅੱਜ ਦੇ ਦਿਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ।

‘ਆਪ’ (AAP) ਮੁਤਾਬਕ ਦੋ ਸਾਲਾਂ ਦੀ ਸਰਕਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦਾ ਮੁੱਖ ਧਿਆਨ ਸਿਹਤ ਅਤੇ ਸਿੱਖਿਆ ‘ਤੇ ਰਿਹਾ। ਪੰਜਾਬ ਸਰਕਾਰ ਮੁਤਾਬਕ ਨੌਜਵਾਨਾਂ ਨੂੰ 40 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ, ਪੰਜਾਬ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫਤ ਦੇਣ ਦੀ ਗਰੰਟੀ ਦਿੱਤੀ ਸੀ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਬਿਜਲੀ ਦੇ ਬਿੱਲ ਨਹੀਂ ਮਿਲ ਰਹੇ।

ਦੋ ਸਾਲਾਂ ਵਿੱਚ ‘ਆਪ’ ਨੇ ਪੰਜਾਬ ਵਿੱਚ 829 ਮੁਹੱਲਾ ਕਲੀਨਿਕ ਖੋਲ੍ਹੇ ਹਨ। 80 ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫਤ ਕੀਤੇ ਜਾਂਦੇ ਹਨ। ਸਰਕਾਰ ਮੁਤਾਬਕ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 1 ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ। ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਤੋਂ ਬਾਅਦ ਇਸ ਸਾਲ ਦੇ ਬਜਟ ਵਿੱਚ ਸਕੂਲ ਆਫ ਹੈਪੀਨੈਸ ਦੀ ਸ਼ੁਰੂਆਤ ਕੀਤੀ ਗਈ ਸੀ।

Scroll to Top