ਲੁਧਿਆਣਾ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਭਵਿੱਖ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਪ੍ਰੈਲ ਦੇ ਪਹਿਲੇ ਹਫਤੇ ਗੁਜਰਾਤ ਦਾ ਦੌਰਾ ਕਰਨਗੇ। ਹਾਲੇ ਪੰਜਾਬ ਵਿੱਚ ਭਗਵੰਤ ਮਾਨ (Bhagwant Mann0 ਦੇ ਸਹੁੰ ਚੁੱਕ ਪ੍ਰੋਗਰਾਮ ਦਾ ਦੌਰ ਖਤਮ ਨਹੀਂ ਹੋਇਆ ਹੈ ਅਤੇ ਇਸ ਤੋਂ ਪਹਿਲਾਂ ਹੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਗੁਜਰਾਤ ਵੱਲ ਨਜ਼ਰਾਂ ਫੇਰ ਲਈਆਂ ਹਨ।
ਬਿਨਾਂ ਕੋਈ ਸਮਾਂ ਬਰਬਾਦ ਕੀਤੇ ਕੇਜਰੀਵਾਲ ਨੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦਾ ਚੋਣ ਬਿਗਲ ਵਜਾ ਦਿੱਤਾ ਹੈ ਅਤੇ ਆਪਣੇ ਵਿਧਾਇਕਾਂ ਨੂੰ ਗੁਜਰਾਤ ਭੇਜਣ ਦੀ ਤਿਆਰੀ ਕਰ ਲਈ ਹੈ। ਆਉਣ ਵਾਲੇ ਦਿਨਾਂ ‘ਚ ਅਰਵਿੰਦ ਕੇਜਰੀਵਾਲ (Arvind Kejriwal0 ਅਤੇ ਭਗਵੰਤ ਮਾਨ (Bhagwant Mann) ਵੀ ਗੁਜਰਾਤ ਆਉਣ ਵਾਲੇ ਹਨ, ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal) ਗੁਜਰਾਤ ਚੋਣਾਂ ਨੂੰ ਲੈ ਕੇ ਕਿੰਨੇ ਗੰਭੀਰ ਹਨ।