ਚੰਡੀਗੜ੍ਹ, 06 ਦਸੰਬਰ 2023: ਭਾਜਪਾ (BJP) ਆਗੂ ਕਿਰੋੜੀ ਲਾਲ ਮੀਨਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਇਲਾਵਾ ਰਾਜਸਥਾਨ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਸੰਸਦ ਮੈਂਬਰਾਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਵਾਰ ਭਾਜਪਾ ਨੇ ਵਿਧਾਨ ਸਭਾ ਚੋਣਾਂ ਲੜਨ ਲਈ ਕਈ ਸੰਸਦ ਮੈਂਬਰਾਂ ਨੂੰ ਮੈਦਾਨ ‘ਚ ਉਤਾਰਿਆ ਸੀ।
ਸੂਬਾ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ ਭਾਜਪਾ ਦੇ ਸਾਰੇ 10 ਸੰਸਦ ਮੈਂਬਰਾਂ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ ਜੇਪੀ ਨੱਡਾ ਅਤੇ ਪ੍ਰਧਾਨ ਮੰਤਰੀ ਨਾਲ ਬੈਠਕ ਤੋਂ ਬਾਅਦ ਲਿਆ ਗਿਆ। ਇਨ੍ਹਾਂ ਸਾਰੇ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ।
ਦੋ ਮੰਤਰੀਆਂ ਨੇ ਵੀ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ:
ਨਰਿੰਦਰ ਸਿੰਘ ਤੋਮਰ ਅਤੇ ਪ੍ਰਹਿਲਾਦ ਸਿੰਘ ਪਟੇਲ ਨੇ ਵੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਤੱਕ ਪ੍ਰਹਿਲਾਦ ਸਿੰਘ ਪਟੇਲ ਜਲ ਸ਼ਕਤੀ ਰਾਜ ਮੰਤਰੀ ਅਤੇ ਨਰਿੰਦਰ ਸਿੰਘ ਤੋਮਰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਫੂਡ ਪ੍ਰੋਸੈਸਿੰਗ ਉਦਯੋਗ, ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਦਾ ਚਾਰਜ ਸੰਭਾਲ ਰਹੇ ਸਨ।
ਉਨ੍ਹਾਂ ਇਹ ਫ਼ੈਸਲਾ ਜੇ.ਪੀ. ਨੱਢਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਲਿਆ
ਸੰਸਦ ਮੈਂਬਰਾਂ ਦੀ ਸੂਚੀ (BJP):
ਮੱਧ ਪ੍ਰਦੇਸ਼: ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ, ਰਾਕੇਸ਼ ਸਿੰਘ, ਉਦੈ ਪ੍ਰਤਾਪ,ਰੀਤੀ ਪਾਠਕ
ਛੱਤੀਸਗੜ੍ਹ: ਅਰੁਣ ਸਾਵ, ਗੋਮਤੀ ਸਾਈਂ
ਰਾਜਸਥਾਨ: ਰਾਜਵਰਧਨ ਸਿੰਘ ਰਾਠੌੜ, ਦੀਆ ਕੁਮਾਰੀ, ਕਿਰੋੜੀ ਲਾਲ ਮੀਨਾ