ਅੰਮ੍ਰਿਤਸਰ 18 ਦਸੰਬਰ 2021 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ (Sri Darbar Sahib) ’ਚ ਹੋਈ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਨੂੰ ਚਿੰਤਾਜਨਕ ਅਤੇ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਨਾਲ ਪੂਰੀ ਦੁਨੀਆ ‘ਚ ਵਸਣ ਵਾਲੇ ਨਾਨਕ ਨਾਮਲੇਵਾ ਸਿੱਖ ਬਹੁਤ ਦੁਖੀ ਹਨ।
ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਸੁਚੇਤ ਨਾ ਹੁੰਦੇ ਤਾਂ ਬੇਅਦਬੀ ਕਰਨ ਵਾਲੇ ਵਿਅਕਤੀ ਨੇ ਆਪਣੇ ਮਨਸੂਬੇ ’ਚ ਕਾਮਯਾਬ ਹੋ ਜਾਣਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਕਾਰਾ ਏਜੰਸੀਆਂ ਕਰਵਾਉਂਦੀਆਂ ਹਨ ਤਾਂ ਕਿ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਸਮੇਂ-ਸਮੇਂ ‘ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ।
ਨਵੰਬਰ 22, 2024 10:31 ਪੂਃ ਦੁਃ