July 7, 2024 9:50 am
Brijesh Mishra

700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ‘ਚ ਗ੍ਰਿਫਤਾਰ

ਚੰਡੀਗੜ੍ਹ, 24 ਜੂਨ 2023: ਕੈਨੇਡਾ ‘ਚ ਫਰਜ਼ੀ ਦਸਤਾਵੇਜ਼ਾਂ ‘ਤੇ ਸਟੱਡੀ ਵੀਜ਼ਾ ਭੇਜਣ ਵਾਲੇ ਫਰਜ਼ੀ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬ੍ਰਿਜੇਸ਼ ਮਿਸ਼ਰਾ (Brijesh Mishra) ਨੂੰ ਕੈਨੇਡਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਹੈ।

ਕੈਨੇਡਾ ਬਾਰਡਰ ਸੁਰੱਖਿਆ ਏਜੰਸੀ (CBSA) ਦੇ ਅਧਿਕਾਰੀਆਂ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਕੈਨੇਡਾ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਕੈਨੇਡੀਅਨ ਇਮੀਗ੍ਰੇਸ਼ਨ ਕੰਪਨੀ ਨੇ ਫੜ ਲਿਆ ਸੀ। ਇਸ ਤੋਂ ਬਾਅਦ ਫਰਜੀ ਏਜੰਟ ਨੂੰ ਸੀਮਾ ਸੁਰੱਖਿਆ ਏਜੰਸੀ ਦੇ ਹਵਾਲੇ ਕਰ ਦਿੱਤਾ ਗਿਆ।

ਕੈਨੇਡਾ ਸੀਬੀਐੱਸਏ ਦੀ ਖੇਤਰੀ ਨਿਰਦੇਸ਼ਕ ਨੀਨਾ ਪਟੇਲ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ (Brijesh Mishra) ‘ਤੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਕੈਨੇਡਾ ‘ਚ ਦਾਖਲ ਹੋਣ ਦੇ ਨਾਲ-ਨਾਲ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ‘ਚ ਪ੍ਰਸ਼ਾਂਤ ਖੇਤਰੀ ਜਾਂਚ ਸੈਕਸ਼ਨ (Pacific Regional Investigation Section) ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਬ੍ਰਿਜੇਸ਼ ਮਿਸ਼ਰਾ ਨੂੰ ਫੜਨ ਲਈ ਸੀਬੀਐਸਏ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਜਾਂਚ ਅਜੇ ਜਾਰੀ ਹੈ ਪਰ ਕੈਨੇਡੀਅਨ ਕਾਨੂੰਨ ਤੋੜਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਬਿਹਾਰ ਦੇ ਦਰਭੰਗਾ ਦੇ ਥਲਵਾੜਾ ਦਾ ਰਹਿਣ ਵਾਲਾ ਬ੍ਰਿਜੇਸ਼ ਮਿਸ਼ਰਾ ਸਟੱਡੀ ਵੀਜ਼ਾ ਲੈਣ ਦਾ ਕੰਮ ਕਰਦਾ ਸੀ। ਬ੍ਰਿਜੇਸ਼ ਮਿਸ਼ਰਾ ਖਿਲਾਫ ਜਲੰਧਰ, ਫਰੀਦਕੋਟ ਅਤੇ ਮਲੇਰਕੋਟਲਾ ਦੇ ਵੱਖ-ਵੱਖ ਥਾਣਿਆਂ ‘ਚ 10 ਤੋਂ ਵੱਧ ਮਾਮਲੇ ਦਰਜ ਹਨ। ਮਿਸ਼ਰਾ ਨੇ 2013 ਵਿੱਚ ਈਜ਼ੀ-ਵੇਅ ਇਮੀਗ੍ਰੇਸ਼ਨ ਕੰਸਲਟੈਂਸੀ ਨਾਮ ਨਾਲ ਆਪਣੀ ਫਰਮ ਬਣਾਈ ਸੀ। ਸਾਲ 2014 ਵਿੱਚ ਵੀ ਉਹ ਵਿਦਿਆਰਥੀਆਂ ਨਾਲ ਧੋਖਾਧੜੀ ਕਰਦਾ ਫੜਿਆ ਗਿਆ ਸੀ।

ਬਿਹਾਰ ਦੇ ਦਰਭੰਗਾ ਦੇ ਥਲਵਾੜਾ ਦਾ ਰਹਿਣ ਵਾਲਾ ਬ੍ਰਿਜੇਸ਼ ਮਿਸ਼ਰਾ ਸਟੱਡੀ ਵੀਜ਼ਾ ਲੈਣ ਦਾ ਕੰਮ ਕਰਦਾ ਸੀ। ਮਿਸ਼ਰਾ ਖਿਲਾਫ ਜਲੰਧਰ, ਫਰੀਦਕੋਟ ਅਤੇ ਮਲੇਰਕੋਟਲਾ ਦੇ ਵੱਖ-ਵੱਖ ਥਾਣਿਆਂ ‘ਚ 10 ਤੋਂ ਵੱਧ ਮਾਮਲੇ ਦਰਜ ਹਨ। ਮਿਸ਼ਰਾ ਨੇ 2013 ਵਿੱਚ ਈਜ਼ੀ-ਵੇਅ ਇਮੀਗ੍ਰੇਸ਼ਨ ਕੰਸਲਟੈਂਸੀ ਨਾਮ ਨਾਲ ਆਪਣੀ ਫਰਮ ਬਣਾਈ ਸੀ। ਸਾਲ 2014 ਵਿੱਚ ਵੀ ਉਹ ਵਿਦਿਆਰਥੀਆਂ ਨਾਲ ਧੋਖਾਧੜੀ ਕਰਦਾ ਫੜਿਆ ਗਿਆ ਸੀ। ਬਾਅਦ ਫਿਰ ਧੋਖਾਧੜੀ ਦਾ ਕੰਮ ਸ਼ੁਰੂ ਕਰ ਦਿੱਤਾ |

ਪੁਲਿਸ ਨੇ ਬ੍ਰਿਜੇਸ਼ ਮਿਸ਼ਰਾ ਵਾਸੀ ਤਲਵਾੜਾ ਦਰਭੰਗਾ (ਬਿਹਾਰ), ਗੁਰਨਾਮ ਵਾਸੀ ਚੀਮਾ ਨਗਰ ਐਕਸਟੈਨਸ਼ਨ ਜਲੰਧਰ ਅਤੇ ਰਾਹੁਲ ਵਾਸੀ ਕਬੀਰ ਐਵੀਨਿਊ (ਲੱਡੇਵਾਲੀ) ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਤੱਕ ਇਸ ਵਿੱਚ ਸਿਰਫ਼ ਇੱਕ ਮੁਲਜ਼ਮ ਰਾਹੁਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਮਿਸ਼ਰਾ ਕੈਨੇਡਾ ਵਿੱਚ ਫੜਿਆ ਗਿਆ ਹੈ। ਇਸ ਤੋਂ ਇਲਾਵਾ ਤਿੰਨਾਂ ਖ਼ਿਲਾਫ਼ 2021 ਅਤੇ 2022 ਵਿੱਚ ਫਰੀਦਕੋਟ ਦੇ ਜੈਤੋ ਅਤੇ ਮਲੇਰਕੋਟਲਾ ਵਿੱਚ ਕੇਸ ਦਰਜ ਕੀਤੇ ਗਏ ਸਨ ਪਰ ਗ੍ਰਿਫ਼ਤਾਰ ਨਹੀਂ ਹੋ ਸਕੇ।