ਚੰਡੀਗੜ੍ਹ 18 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ (Agnipath) ਯੋਜਨਾ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨ ਦਿਨੋ ਦਿਨ ਹਿੰਸਕ ਹੁੰਦੇ ਜਾ ਰਹੇ ਹਨ | ਦੇਸ਼ ਦੇ ਕਈ ਸੂਬਿਆਂ ‘ਚ ਰੇਲਵੇ ਸੇਵਾ ਪ੍ਰਭਾਵਿਤ ਹੋਈ ਹੈ | ਕਈ ਥਾਵਾਂ ‘ਤੇ ਰੇਲਗੱਡੀਆਂ ਨੂੰ ਅੱਗ ਦੀ ਭੇਟ ਚੜਾ ਦਿੱਤਾ | ਇਸ ਦੌਰਾਨ ਕਰਨਾਟਕ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਆਪਣੇ ਨੌਜਵਾਨ ਦੋਸਤਾਂ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਅਗਨੀਪਥ ਇਕ ਕ੍ਰਾਂਤੀਕਾਰੀ ਯੋਜਨਾ ਹੈ।
ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਨੌਜਵਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਪਰ ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਵਿਸ਼ਵਾਸ ਰੱਖਣ। ਮੈਂ ਉਨ੍ਹਾਂ ਨੂੰ ਯੋਜਨਾ ਨੂੰ ਚੰਗੀ ਤਰਾਂ ਸਮਝਣ ਦੀ ਅਪੀਲ ਕਰਦਾ ਹੈ।