Site icon TheUnmute.com

ਕਾਂਗਰਸ ਸਰਕਾਰ ਬਣੀ ਤਾਂ ਅਗਨੀਪਥ ਸਕੀਮ ਨੂੰ ਵਾਪਸ ਲੈ ਲਿਆ ਜਾਵੇਗਾ: ਮਲਿਕਾਰਜੁਨ ਖੜਗੇ

Agnipath scheme

ਚੰਡੀਗੜ੍ਹ, 26 ਫਰਵਰੀ 2024: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਫੌਜ ਵਿਚ ਨਿਯਮਤ ਸੇਵਾ ਲਈ ਚੁਣੇ ਜਾਣ ਦੇ ਬਾਵਜੂਦ ਭਰਤੀ ਨਹੀਂ ਕੀਤੇ ਗਏ ਕਰੀਬ ਦੋ ਲੱਖ ਨੌਜਵਾਨਾਂ ਨਾਲ ਇਨਸਾਫ਼ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੀ ਭਰਤੀ ਬੰਦ ਕਰਕੇ ‘ਅਗਨੀਪਥ’ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਇਹ ਨੌਜਵਾਨ ਦੁਖੀ ਹਨ। ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਅਗਨੀਪਥ ਸਕੀਮ (Agnipath scheme) ਨੂੰ ਵਾਪਸ ਲੈ ਲਿਆ ਜਾਵੇਗਾ ਅਤੇ ਪੁਰਾਣੀ ਪ੍ਰਣਾਲੀ ਨੂੰ ਬਹਾਲ ਕੀਤਾ ਜਾਵੇਗਾ।

ਖੜਗੇ ਨੇ ਚਿੱਠੀ ‘ਚ ਲਿਖਿਆ, ‘ਹਾਲ ਹੀ ‘ਚ ਮੈਂ ਇਨ੍ਹਾਂ ਨੌਜਵਾਨਾਂ ਨੂੰ ਮਿਲਿਆ। ਉਨ੍ਹਾਂ ਨੇ ਮੈਨੂੰ ਦੱਸਿਆ ਕਿ 2019 ਅਤੇ 2022 ਦੇ ਵਿਚਕਾਰ, ਲਗਭਗ ਦੋ ਲੱਖ ਉਮੀਦਵਾਰਾਂ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਹਨਾਂ ਨੂੰ ਤਿੰਨੋਂ ਹਥਿਆਰਬੰਦ ਸੇਵਾਵਾਂ – ਫੌਜ, ਜਲ ਫੌਜ ਅਤੇ ਹਵਾਈ ਫੌਜ ਵਿੱਚ ਚੁਣਿਆ ਗਿਆ ਹੈ। ਇਨ੍ਹਾਂ ਨੌਜਵਾਨਾਂ ਨੇ ਸਖ਼ਤ ਮਾਨਸਿਕ ਅਤੇ ਸਰੀਰਕ ਪ੍ਰੀਖਿਆਵਾਂ ਅਤੇ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਸਖ਼ਤ ਸੰਘਰਸ਼ ਕੀਤਾ ਸੀ। ਖੜਗੇ ਨੇ ਲਿਖਿਆ, ’31 ਮਈ, 2022 ਤੱਕ, ਉਨ੍ਹਾਂ ਨੂੰ ਵਿਸ਼ਵਾਸ ਸੀ ਕਿ ਉਨ੍ਹਾਂ ਨੇ ਆਪਣੇ ਸੁਪਨੇ ਪੂਰੇ ਕਰ ਲਏ ਹਨ ਅਤੇ ਉਹ ਸਿਰਫ ਆਪਣੇ ਨਿਯੁਕਤੀ ਪੱਤਰ ਦੀ ਉਡੀਕ ਕਰ ਰਹੇ ਸਨ। ਉਸ ਦਿਨ ਉਨ੍ਹਾਂ ਦੇ ਸੁਪਨੇ ਭਾਰਤ ਸਰਕਾਰ ਦੇ ਇਸ ਭਰਤੀ ਪ੍ਰਕਿਰਿਆ ਨੂੰ ਖਤਮ ਕਰਨ ਅਤੇ ਇਸ ਦੀ ਥਾਂ ‘ਤੇ ਅਗਨੀਪਥ ਸਕੀਮ (Agnipath scheme) ਲਾਗੂ ਕਰਨ ਦੇ ਫੈਸਲੇ ਨਾਲ ਚਕਨਾਚੂਰ ਹੋ ਗਏ।

Exit mobile version