Site icon TheUnmute.com

ਅੰਤਰਰਾਸ਼ਟਰੀ ਮੁਦਰਾ ਫੰਡ ਤੋਂ ਕਰਜ਼ੇ ਨੂੰ ਲੈ ਕੇ IMF ਤੇ ਪਾਕਿਸਤਾਨ ‘ਚ ਬਣੀ ਸਹਿਮਤੀ

G-20 summit

ਚੰਡੀਗੜ੍ਹ 22 ਜੂਨ 2022: ਕਰਜ਼ੇ ਦੀ ਅਗਲੀ ਕਿਸ਼ਤ ਜਾਰੀ ਕਰਨ ਦੇ ਸਵਾਲ ‘ਤੇ ਪਾਕਿਸਤਾਨ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਵਿਚਾਲੇ ਸਮਝੌਤੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨੀ ਮੀਡੀਆ ਦੇ ਮੁਤਾਬਕ ਇਸ ਦੇ ਵੇਰਵੇ ਸ਼ੁੱਕਰਵਾਰ ਜਾਂ ਅਗਲੇ ਸੋਮਵਾਰ ਤੱਕ ਸਾਹਮਣੇ ਆਉਣਗੇ।

ਸ਼ਾਹਬਾਜ਼ ਸ਼ਰੀਫ਼ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ IMF ਤੋਂ ਕਰਜ਼ੇ ਦੀਆਂ ਕਿਸ਼ਤਾਂ ਲੈਣ ਲਈ ਤਰਲੋ-ਮੱਛੀ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ IMF ਨੇ ਇਸਦੇ ਲਈ ਉਸਦੇ ਸਾਹਮਣੇ ਕਈ ਸ਼ਰਤਾਂ ਰੱਖੀਆਂ ਸਨ। ਤਾਜ਼ਾ ਖ਼ਬਰਾਂ ਅਨੁਸਾਰ ਮੰਗਲਵਾਰ ਰਾਤ ਨੂੰ ਦੋਵੇਂ ਧਿਰਾਂ ਸਹਿਮਤ ਹੋ ਗਈਆਂ। ਪਰ ਇਹ ਪੂਰੀ ਤਰ੍ਹਾਂ ਪਤਾ ਨਹੀਂ ਹੈ ਕਿ ਪਾਕਿਸਤਾਨ ਸਰਕਾਰ ਨੇ ਆਈਐਮਐਫ ਦੀਆਂ ਕਿਹੜੀਆਂ ਸ਼ਰਤਾਂ ਮੰਨ ਲਈਆਂ ਹਨ।

Exit mobile version