LAC

ਭਾਰਤ ਤੇ ਚੀਨ ਵਿਚਾਲੇ LAC ‘ਤੇ ਗਸ਼ਤ ਤੇ ਫੌਜੀ ਤਣਾਅ ਨੂੰ ਘੱਟ ਕਰਨ ‘ਤੇ ਬਣੀ ਸਹਿਮਤੀ

ਚੰਡੀਗੜ੍ਹ, 21 ਅਕਤੂਬਰ 2024: (LAC) ਭਾਰਤ ਦੇ ਵਿਦੇਸ਼ ਸਕੱਤਰ ਨੇ ਅੱਜ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ ‘ਤੇ 16ਵੇਂ ਬ੍ਰਿਕਸ ਸੰਮੇਲਨ ‘ਚ ਸ਼ਾਮਲ ਹੋਣ ਲਈ ਕੱਲ੍ਹ ਕਜ਼ਾਨ ਲਈ ਰਵਾਨਾ ਹੋਣਗੇ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦਾ ਵਿਸ਼ਾ ਵਿਸ਼ਵ ਵਿਕਾਸ ਅਤੇ ਸੁਰੱਖਿਆ ਲਈ ਬਹੁਪੱਖੀਵਾਦ ਨੂੰ ਮਜ਼ਬੂਤ ​​ਕਰਨਾ ਹੈ।

ਇਸਦੇ ਨਾਲ ਹੀ ਭਾਰਤ ਅਤੇ ਚੀਨ ਵਿਚਾਲੇ ਪੂਰਬੀ ਲੱਦਾਖ ‘ਚ ਪਿਛਲੇ ਕੁਝ ਸਾਲਾਂ ਤੋਂ ਚੱਲ ਰਿਹਾ ਸਰਹੱਦੀ ਤਣਾਅ ਘੱਟ ਹੁੰਦਾ ਨਜ਼ਰ ਆ ਰਿਹਾ ਹੈ । ਦੋਵਾਂ ਦੇਸ਼ਾਂ ਵਿਚਾਲੇ ਫੌਜੀ ਅਤੇ ਕੂਟਨੀਤਕ ਪੱਧਰ ‘ਤੇ ਅਭਿਆਸ ਤੋਂ ਬਾਅਦ ਅਸਲ ਕੰਟਰੋਲ ਰੇਖਾ (LAC) ‘ਤੇ ਗਸ਼ਤ ਅਤੇ ਫੌਜੀ ਤਣਾਅ ਨੂੰ ਘੱਟ ਕਰਨ ਲਈ ਸਮਝੌਤਾ ਹੋਇਆ ਹੈ। ਇਸ ਬਾਰੇ ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਜਾਣਕਾਰੀ ਦਿੱਤੀ ਹੈ |

ਉਨ੍ਹਾਂ ਕਿਹਾ ਕਿ 2020 ‘ਚ ਅਸਲ ਕੰਟਰੋਲ ਰੇਖਾ ਦੇ ਨਾਲ ਘਟਨਾਵਾਂ ਦੇ ਬਾਅਦ ਤੋਂ ਅਸੀਂ ਫੌਜੀ ਅਤੇ ਕੂਟਨੀਤਕ ਪੱਧਰ ‘ਤੇ ਚੀਨ ਦੇ ਨਾਲ ਲਗਾਤਾਰ ਸੰਪਰਕ ‘ਚ ਸੀ। WMCC ਅਤੇ ਫੌਜੀ ਕਮਾਂਡਰ ਪੱਧਰ ‘ਤੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਦੇ ਕਈ ਦੌਰ ਹੋਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੰਵਾਦ ਅਭਿਆਸਾਂ ਕਾਰਨ ਕਈ ਮੋਰਚਿਆਂ ‘ਤੇ ਟਕਰਾਅ ਅਤੇ ਤਣਾਅ ਨੂੰ ਖਤਮ ਕਰਨ ‘ਚ ਸਫਲਤਾ ਮਿਲੀ ਹੈ। ਫਿਰ ਵੀ ਅਸਹਿਮਤੀ ਦੇ ਕੁਝ ਨੁਕਤੇ ਰਹੇ | ਵਿਦੇਸ਼ ਸਕੱਤਰ ਮੁਤਾਬਕ ਪਿਛਲੇ ਕੁਝ ਹਫਤਿਆਂ ‘ਚ ਹੋਈ ਗੱਲਬਾਤ ਤੋਂ ਬਾਅਦ ਭਾਰਤ-ਚੀਨ ਸਰਹੱਦੀ ਖੇਤਰ (LAC) ‘ਚ ਫੌਜੀ ਗਸ਼ਤ ਦੇ ਪ੍ਰਬੰਧ ਨੂੰ ਲੈ ਕੇ ਸਮਝੌਤਾ ਹੋਇਆ ਹੈ। ਇਸ ਕਾਰਨ ਹੁਣ ਫੌਜੀ ਆਹਮੋ-ਸਾਹਮਣੇ ਦੀ ਸਥਿਤੀ ਸੁਲਝ ਗਈ ਹੈ।

ਭਾਰਤ-ਚੀਨ ਸਰਹੱਦੀ ਤਣਾਅ ‘ਤੇ ਸਮਝੌਤੇ ਦੀ ਇਹ ਖ਼ਬਰ ਅਜਿਹੇ ਸਮੇਂ ‘ਚ ਆਈ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਹਫਤੇ ਰੂਸ ਦੇ ਕਜ਼ਾਨ ‘ਚ ਇਕੱਠੇ ਹੋਣਗੇ।

Scroll to Top