Ghanour

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕਾ ਘਨੌਰ ਅਤੇ ਰਾਜਪੁਰਾ ਦਾ ਦੌਰਾ

ਚੰਡੀਗੜ੍ਹ, 27 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ (Ghanour) ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।

ਧਾਲੀਵਾਲ ਨੇ ਮਿਰਜਾਪੁਰ, ਭੱਪਲ, ਖੇੜੀਂ ਗੰਡਿਆਂ, ਧਰੇੜੀ ਜੱਟਾਂ, ਨੰਦਗੜ੍ਹ, ਬਾਸਮਾਂ ਅਤੇ ਖੇੜੀ ਪਿੰਡਾਂ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਤੁਰੰਤ ਤਿਆਰ ਕਰਕੇ ਭੇਜਣ ਦੇ ਹੁਕਮ ਦਿੱਤੇ ਤਾਂ ਜੋ ਸਮੇਂ ਸਿਰ ਮੁਆਵਜਾ ਰਾਸ਼ੀ ਜਾਰੀ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਨੂੰ ਬੇਮੌਸਮੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਭਰਪਾਈ ਬਹੁਤ ਜਲਦ ਕਰ ਦਿੱਤੀ ਜਾਵੇਗੀ। ਇਸ ਮੌਕੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ, ਸਥਾਨਕ ਐਸਡੀਐਮ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗੀ ਦੇ ਅਧਿਕਾਰੀ ਹਾਜ਼ਰ ਸਨ l

Scroll to Top