Pesticides

ਖੇਤੀਬਾੜੀ ਵਿਭਾਗ ਨੇ ਮਾਨਸਾ ‘ਚ ਨਕਲੀ ਖਾਦ ਤੇ ਕੀਟਨਾਸ਼ਕਾਂ ਦੇ ਡੀਲਰਾਂ ‘ਤੇ ਕੱਸਿਆ ਸ਼ਿਕੰਜਾ, ਵੱਡਾ ਸਟਾਕ ਜ਼ਬਤ

ਚੰਡੀਗੜ੍ਹ, 30 ਜੁਲਾਈ 2024: ਪੰਜਾਬ ‘ਚ ਨਕਲੀ ਖਾਦ ਅਤੇ ਕੀਟਨਾਸ਼ਕਾਂ (Pesticides) ਦੇ ਡੀਲਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਇਸ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਬੀਤੇ ਦਿਨ ਮਾਨਸਾ ਜ਼ਿਲ੍ਹੇ ਦੇ ਪਿੰਡ ਝੰਡੂਕੇ ‘ਚ ਅਣਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੁਆਲਿਟੀ ਕੰਟਰੋਲ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੀ ਅਗਵਾਈ ਹੇਠ ਟੀਮ ਨੇ ਮੈਸਰਜ਼ ਦੰਦੀਵਾਲ ਸੀਡ ਸਟੋਰ ਝੰਡੂਕੇ ਵਿਖੇ ਛਾਪਾ ਮਾਰ ਕੇ ਕੁੱਲ 8.82 ਕੁਇੰਟਲ ਕੀਟਨਾਸ਼ਕ ਪਾਊਡਰ (Pesticides)  ਜ਼ਬਤ ਕੀਤਾ ਜਿਸ ਦੀ ਕੀਮਤ 6 ਲੱਖ ਰੁਪਏ ਹੈ 29 ਲੀਟਰ ਤਰਲ ਕੀਟਨਾਸ਼ਕ ਜ਼ਬਤ ਕੀਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਜੋ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਗਿਆ ਸਟਾਕ ਮੈਸਰਜ਼ ਵੁੱਡਲੈਂਡ ਕ੍ਰੌਪ ਸਾਇੰਸ, ਮਾਰਸ਼ ਫਰਟੀਚੈਮ ਲਿਮਟਿਡ (ਮਾਰਕੀਟਿੰਗ) ਅਤੇ ਮਾਡਰਨ ਕ੍ਰੌਪ ਸਾਇੰਸ, ਕੈਨੇਸ਼ੀਆ ਕ੍ਰੌਪ ਕੈਮੀਕਲ ਪ੍ਰਾਈਵੇਟ ਲਿਮਟਿਡ ਅਤੇ ਕ੍ਰੌਪਵੈਲ ਐਗਰੋ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦਾ ਹੈ | ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੀਟਨਾਸ਼ਕ ਐਕਟ 1968 ਅਤੇ ਨਿਯਮ 1971 ਤਹਿਤ ਵੱਖ-ਵੱਖ ਕੀਟਨਾਸ਼ਕਾਂ ਦੇ ਕੁੱਲ 6 ਸੈਂਪਲ ਵੀ ਲਏ ਗਏ ਹਨ ਅਤੇ ਵਿਭਾਗ ਨੇ ਇਸ ਮਾਮਲੇ ‘ਚ ਐਫ.ਆਈ.ਆਰ. ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।

Scroll to Top