7 ਮੁੱਖ ਖੇਤੀਬਾੜੀ ਅਧਿਕਾਰੀ

ਖੇਤੀਬਾੜੀ ਵਿਭਾਗ ਵੱਲੋਂ 7 ਮੁੱਖ ਖੇਤੀਬਾੜੀ ਅਧਿਕਾਰੀਆਂ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 27 ਜੂਨ 2025: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ‘ਚ ਅਸਫਲ ਰਹਿਣ ਲਈ 7 ਮੁੱਖ ਖੇਤੀਬਾੜੀ ਅਧਿਕਾਰੀਆਂ (CAO) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਹ ਕਾਰਵਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ‘ਤੇ ਕੀਤੀ ਗਈ ਹੈ |

ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਨਿਯੰਤਰਣ ਮੁਹਿੰਮ ‘ਚ ਪਛੜ ਰਹੇ ਜ਼ਿਲ੍ਹਿਆਂ ਖ਼ਿਲਾਫ ਵਿਭਾਗੀ ਕਾਰਵਾਈ ਦੇ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਆਈ ਹੈ।

ਇਸ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਫਤਿਹਗੜ੍ਹ ਸਾਹਿਬ, ਤਰਨਤਾਰਨ, ਬਰਨਾਲਾ, ਲੁਧਿਆਣਾ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਖ਼ਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਹੁਕਮ ਦਿੱਤੇ ਹਨ, ਅਜਿਹਾ ਨਾ ਕਰਨ ‘ਤੇ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਸੰਬੰਧੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਪੰਜਾਬ ਦੇ ਕਿਸਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਖੇਤੀਬਾੜੀ ਨਾਲ ਸਬੰਧਤ ਵਸਤੂਆਂ ਦੀ ਨਿਯਮਤ ਨਿਗਰਾਨੀ ਅਤੇ ਜਾਂਚ ਨੂੰ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਖਰੀਦ ‘ਤੇ ਸਹੀ ਬਿੱਲ ਲੈਣ ਦੀ ਵੀ ਅਪੀਲ ਕੀਤੀ।

Read More: ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

Scroll to Top