TheUnmute.com

ਖੇਤੀਬਾੜੀ ਵਿਭਾਗ ਵਲੋਂ ਪੰਜਾਬ ‘ਚ ਅਗਲੇ ਚਾਰ ਦਿਨ ਭਾਰੀ ਬਾਰਿਸ਼ ਦੀ ਚਿਤਾਵਨੀ

ਚੰਡੀਗੜ੍ਹ 29 ਜੂਨ 2022: ਪੰਜਾਬ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਪਈ ਜਿਸਦੇ ਚੱਲਦੇ ਸੂਬਾ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ | ਇਸ ਦੌਰਾਨ ਡਾਇਰੈਕਟਰ ਖੇਤੀਬਾੜੀ ਪੰਜਾਬ (Director Agriculture Punjab) ਵਲੋਂ ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਸੂਚਨਾ ਹਿੱਤ ਭੇਜੇ ਪੱਤਰ ‘ਚ ਸੂਬੇ ਦੇ ਕਿਸਾਨਾਂ ਨੂੰ ਸੁਚੇਤ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ ਹਨ |

ਉਨ੍ਹਾਂ ਕਿਹਾ ਕਿ ਸੂਬੇ ‘ਚ ਚਾਲੂ ਹਫ਼ਤੇ ਦੌਰਾਨ (ਵੀਰਵਾਰ, ਸ਼ੁੱਕਰਵਾਰ, ਸਨਿੱਚਰਵਾਰ ਅਤੇ ਐਤਵਾਰ) ਲਗਾਤਾਰ ਭਾਰੀ ਬਾਰਸ਼ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਭਾਰੀ/ਲਗਾਤਾਰ ਬਾਰਿਸ਼ ਬਾਰੇ ਜ਼ਿਮੀਂਦਾਰਾਂ ਨੂੰ ਸਾਵਧਾਨ ਕੀਤਾ ਜਾਵੇ ਤਾਂ ਜੋ ਸਾਉਣੀ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਤੋਂ ਬਚਾਅ/ਉਪਰਾਲੇ ਕੀਤੇ ਜਾ ਸਕਣ।

Agriculture department

Exit mobile version