ਚੰਡੀਗੜ੍ਹ/ਲੁਧਿਆਣਾ, 26 ਜੁਲਾਈ 2025: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕੀਤਾ ਅਤੇ ਉੱਥੇ ਸਥਾਪਿਤ ਬੁਨਿਆਦੀ ਢਾਂਚੇ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ। ਜਿਸਦਾ ਰਾਜ ਦੇ ਉਦੇਸ਼ ਕਿਸਾਨਾਂ ਅਤੇ ਖੇਤੀਬਾੜੀ ਉੱਦਮੀਆਂ ਨੂੰ ਹੋਰ ਸਹਾਇਤਾ ਪ੍ਰਦਾਨ ਕਰਨਾ ਹੈ |
ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਗੋਦਰੇਜ ਟਾਈਸਨ ਫੂਡਜ਼, ਡੇਲਮੋਂਟ ਫੂਡਜ਼, ਆਨੰਦ ਕਰਤਾਰ ਬੇਕਰੀ, ਐਸਜੀਐਮ ਬਾਇਓਫੂਡਜ਼, ਇਸਕੋਨ ਬਾਲਾਜੀ ਫੂਡਜ਼ ਅਤੇ ਸੰਤ ਫੂਡਜ਼ ਵਰਗੇ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਪ੍ਰਤੀਨਿਧੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਰਿਆਇਤਾਂ ਅਤੇ ਪ੍ਰੋਤਸਾਹਨਾਂ ‘ਤੇ ਸੰਤੁਸ਼ਟੀ ਜ਼ਾਹਿਰ ਕੀਤੀ।
ਖੇਤੀਬਾੜੀ ਮੰਤਰੀ ਨੇ ਸਾਈਲੇਜ ਅਤੇ ਚਾਰਾ ਪ੍ਰੋਸੈਸਿੰਗ ਕੰਪਲੈਕਸ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕਟਾਈ, ਪ੍ਰੋਸੈਸਿੰਗ ਅਤੇ ਬੇਲਿੰਗ ਲਈ ਨਵੀਨਤਮ ਖੇਤੀਬਾੜੀ ਮਸ਼ੀਨਰੀ ਅਤੇ ਤਕਨਾਲੋਜੀਆਂ ਦਾ ਨਿਰੀਖਣ ਕੀਤਾ। ਇੱਕ ਪਾਇਲਟ ਪ੍ਰੋਜੈਕਟ ਦੇ ਤਹਿਤ ਐਲਫਾਲਫਾ (ਲੂਸਣ) ਦੀ ਕਾਸ਼ਤ ਅਤੇ ਹੇਅ-ਮੇਕਿੰਗ (ਫੂਸ ਬਣਾਉਣ) ਬਾਰੇ ਪਾਇਲਟ ਪ੍ਰੋਜੈਕਟ ਵੀ ਪ੍ਰਦਰਸ਼ਿਤ ਕੀਤਾ | ਇਸ ਦੌਰਾਨ ਡੇਅਰੀ ਫਾਰਮਾਂ, ਘੋੜਿਆਂ ਅਤੇ ਪਸ਼ੂਆਂ ਲਈ ਇਸਦੇ ਪੌਸ਼ਟਿਕ ਲਾਭਾਂ ਅਤੇ ਇਸਦੀ ਵਧਦੀ ਘਰੇਲੂ ਅਤੇ ਨਿਰਯਾਤ ਮੰਗ ਨੂੰ ਉਜਾਗਰ ਕੀਤਾ ਗਿਆ।
ਅਧਿਕਾਰੀਆਂ ਨੇ ਮੰਤਰੀ ਨੂੰ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ, ਹਰ ਮੌਸਮ ਵਿੱਚ ਵਾਢੀ ਯੋਗ ਅਤੇ ਉੱਨਤ ਤਕਨਾਲੋਜੀਆਂ ਨਾਲ ਮੀਂਹ ‘ਤੇ ਆਧਾਰਿਤ ਮੱਕੀ ਅਤੇ ਨੇਪੀਅਰ ਘਾਹ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਸੁਝਾਅ ਦਿੱਤਾ।
ਕੈਬਨਿਟ ਮੰਤਰੀ ਨੇ ਆਧੁਨਿਕ ਅਤੇ ਟਿਕਾਊ ਖੇਤੀਬਾੜੀ ਹੱਲ ਅਤੇ ਉੱਨਤ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਵਿੱਚ ਪੰਜਾਬ ਐਗਰੋ ਦੇ ਮੋਹਰੀ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਖੇਤੀਬਾੜੀ ਉੱਦਮੀਆਂ ਨੂੰ ਲਾਭ ਪਹੁੰਚਾਉਣ ਵਾਲੇ ਮੌਜੂਦਾ ਅਤੇ ਭਵਿੱਖ ਦੇ ਪ੍ਰੋਜੈਕਟਾਂ ਲਈ ਪੂਰਾ ਸਮਰਥਨ ਦੇਵੇਗੀ।
Read More: ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਰਕਬੇ ‘ਚ 11.86 ਫੀਸਦੀ ਹੋਇਆ ਵਾਧਾ: ਗੁਰਮੀਤ ਸਿੰਘ ਖੁੱਡੀਆਂ