ਗੁਲਾਬੀ ਸੂੰਡੀ

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਗੁਲਾਬੀ ਸੂੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਦਾ ਲਿਆ ਜਾਇਜ਼ਾ

ਚੰਡੀਗੜ੍ਹ 12 ਜੁਲਾਈ 2022: ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਬਠਿੰਡਾ ਦੇ ਪਿੰਡਾਂ ‘ਚ ਗੁਲਾਬੀ ਸੂੰਡੀ ਦੇ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ 6 ਜ਼ਿਲ੍ਹਿਆਂ ਵਿਚ ਨਰਮੇ ਦੀ ਫਸਲ ਦੀ ਖੇਤੀ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਜੋ ਕਿਸਾਨ ਨਰਮੇ ਦੀ ਫ਼ਸਲ ਬੀਜਦੇ ਹਨ, ਉਨ੍ਹਾਂ ਦੀ ਫ਼ਸਲ ਮਾਨ ਸਰਕਾਰ ਖਰਾਬ ਨਹੀਂ ਹੋਣ ਦੇਵੇਗੀ।

ਪੰਜਾਬ ਸਰਕਾਰ ਇਸ ਸਮੱਸਿਆ ‘ਤੇ ਕਿਸਾਨਾਂ ਨਾਲ ਹੈ ਅਤੇ ਨਰਮੇ ਦੀ ਫਸਲ ਨੂੰ ਬਚਾਇਆ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਹਾਲਤ ਮਾੜੀ ਹੈ ਅਤੇ ਨਰਮੇ ਦੀ ਹਾਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਇਸਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਵੇਗੀ |

Scroll to Top