Site icon TheUnmute.com

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਰੂਪਨਗਰ ਅਨਾਜ ਮੰਡੀ ਦਾ ਕੀਤਾ ਅਚਨਚੇਤ ਦੌਰਾ

Rupnagar

ਰੂਪਨਗਰ 26 ਅਕਤੂਬਰ 2022: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕਾ ਰੂਪਨਗਰ ਵਿਖੇ ਅਨਾਜ ਮੰਡੀ ਦਾ ਅਚਨਤਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ, ਪੇਸ਼ ਆਈ ਮੁਸ਼ਕਲ ਨੂੰ ਮੌਕੇ ਉੱਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਉੱਤੇ ਫੋਨ ਰਾਹੀਂ ਵਾਰਤਾਲਾਪ ਕਰਕੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਕੋਈ ਹੋਰ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਹਲਕੇ ਦੇ ਐੱਮ.ਐਲ.ਏ ਦੇ ਨਾਲ ਸੰਪਰਕ ਕਰਕੇ ਉਸ ਨੂੰ ਤੁਰੰਤ ਹੱਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਅਦਾਇਗੀ ਅਤੇ ਲਿਫਟਿੰਗ ਦੇ ਨਾਲ-ਨਾਲ ਨਿਰਵਿਘਨ ਖਰੀਦ ਕੀਤੀ ਜਾ ਰਹੀਂ ਹੈ।

ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਾਲਿਸੀ ਦੇ ਅਨੁਸਾਰ ਕਿਸਾਨਾਂ ਦਾ ਕੱਲਾ-ਕੱਲਾ ਦਾਣਾ ਮੰਡੀਆਂ ਵਿੱਚੋਂ ਖਰੀਦਿਆਂ ਜਾਵੇਗਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਝੋਨੇ ਦੀ ਵੱਖ-ਵੱਖ ਖਰੀਦ ਏਜੰਸੀਆਂ ਵਿੱਚ ਝੋਨੇ ਦੀ ਖਰੀਦ ਸਮਾਨਤਾ ਵਿੱਚ ਕੀਤੀ ਜਾਵੇ।

ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਇਸ ਵਾਰ ਮੰਡੀਆਂ ਵਿੱਚ ਨਹੀਂ ਬੈਠਣਾ ਪੈ ਰਿਹਾ ਹੈ, ਝੋਨਾ ਮੰਡੀ ਵਿੱਚ ਆਉਣ ਦੇ 12 ਘੰਟਿਆਂ ਵਿੱਚ ਦੇ ਹੀ ਖਰੀਦ ਏਜੰਸੀਆਂ ਵੱਲੋਂ ਪੂਰੇ ਭਾਅ ‘ਤੇ ਖਰੀਦਿਆ ਜਾ ਰਿਹਾ ਅਤੇ ਫ਼ਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆ ਰਹੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਇਸ ਵਾਰ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਉੱਪਰ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮੰਡੀਆਂ ਵਿਚੋਂ ਨਾਲ ਦੀ ਨਾਲ ਹੀ ਝੋਨੇ ਦੀ ਲਿਫਟਿੰਗ ਜਾਰੀ ਹੈ।

ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਸ਼੍ਰੀ ਦਿਨੇਸ਼ ਕੁਮਾਰ ਚੱਢਾ, ਤਹਿਸੀਲਦਾਰ ਰੂਪਨਗਰ ਸ. ਜਸਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਸ. ਰਵਿੰਦਰ ਸਿੰਘ, ਭਾਗ ਸਿੰਘ ਮੈਦਾਨ, ਐਮ.ਸੀ. ਰਾਜੂ ਸਤਿਆਲ, ਸ਼ਿਵ ਕੁਮਾਰ ਲਾਲਪੁਰਾ, ਮਨਦੀਪ ਸਿੰਘ, ਅਮਨਦੀਪ ਸਿੰਘ, ਵਿਕਰਾਂਤ, ਵਿਕਰਮ ਗਰਗ, ਚੇਤਨ ਕਾਲੀਆ, ਸਤਨਾਮ ਸਿੰਘ ਗਿੱਲ ਅਤੇ ਹੋਰ ਪੱਤਵੰਤੇ ਸੱਜਣ ਹਾਜ਼ਰ ਸਨ।

Exit mobile version