July 1, 2024 12:15 am
gangster Deepak Tinu

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਏਜੀਟੀਐੱਫ ਤੇ ਐੱਸਆਈਟੀ ਵਲੋਂ ਤਿੰਨ ਜਣੇ ਗ੍ਰਿਫਤਾਰ

ਚੰਡੀਗੜ੍ਹ 11 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਏਜੀਟੀਐੱਫ (AGTF) ਅਤੇ ਐੱਸਆਈਟੀ ਨੇ ਟੀਨੂੰ ਦੇ ਭੱਜਣ ਦੀ ਯੋਜਨਾ ਨਾਲ ਜੁੜੇ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ‘ਤੇ ਸਾਂਝੀ ਕਰਦਿਆਂ ਦਿੱਤੀ ਹੈ।

ਪੁਲਿਸ ਨੇ ਅੱਗੇ ਦੱਸਿਆ ਕਿ ਕੁਲਦੀਪ ਸਿੰਘ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦਾ ਸਾਥੀ ਹੈ ਅਤੇ ਦੋਵੇਂ ਇਕੱਠੇ ਜੇਲ੍ਹ ਵਿੱਚ ਸਨ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕੋਹਲੀ ਅਤੇ ਟੀਨੂੰ ਦੇ ਹਰਿਆਣਾ ਦੇ ਹੋਰ ਸਾਥੀ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ।