ਚੰਡੀਗੜ੍ਹ, 20 ਅਕਤੂਬਰ 2023: ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਤੇ ਮੋਹਾਲੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਦੇਸ਼ੀ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਈ ਖੁਲਾਸੇ ਹੋਣ ਦੀ ਉਮੀਦ ਹੈ।
ਜਨਵਰੀ 19, 2025 2:00 ਬਾਃ ਦੁਃ