Rajpura

ਰਾਜਪੁਰਾ ਕ.ਤ.ਲ ਮਾਮਲੇ ‘ਚ AGTF ਨੇ 5 ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ, 14 ਅਗਸਤ 2024: ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਰਾਜਪੁਰਾ (Rajpura) ‘ਚ ਇੱਕ ਕਤਲ ਕੇਸ ਮਾਮਲੇ ‘ਚ ਪੰਜ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਇਸ ਮਾਮਲੇ ‘ਚ ਮਾਸਟਰ ਮਾਈਂਡ ਅਤੇ ਬਦਮਾਸ਼ ਸੁਨੀਲ ਭੰਡਾਰੀ ਉਰਫ਼ ਨਾਟਾ ਵੀ ਸ਼ਾਮਲ ਹਨ। ਨਾਟਾ ਪੰਜਾਬ ਦੇ ਫ਼ਿਰੋਜ਼ਪੁਰ ‘ਚ ਤਿੰਨ ਕਤਲਾਂ ਸਮੇਤ ਕਈ ਅਪਰਾਧਾਂ ਦੇ ਸਬੰਧ ‘ਚ ਵੀ ਲੋੜੀਂਦਾ ਸੀ।

ਪੁਲਿਸ ਨੇ ਦੱਸਿਆ ਕਿ ਨਾਟਾ ਅਤੇ ਉਸਦਾ ਗਿਰੋਹ ਦੋ ਐਸਯੂਵੀ ‘ਚ ਯਾਤਰਾ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਰਾਜਪੁਰਾ (Rajpura) ‘ਚ ਰਾਸ਼ਟਰੀ ਰਾਜਮਾਰਗ ਦੇ ਨੇੜੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ 5 ਪਿਸਤੌਲ, 40 ਜਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਕੀਤੇ ਹਨ। ਨਾਟਾ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਗਿਰੋਹ ਦਾ ਮੈਂਬਰ ਦੱਸਿਆ ਜਾਂਦਾ ਹੈ।

Scroll to Top