July 5, 2024 7:42 am
bribe

AGTF ਨੇ ਦਵਿੰਦਰ ਬੰਬੀਹਾ ਗੈਂਗ ਦੇ ਖਤਰਨਾਕ ਗੈਂਗਸਟਰ ਨੀਰਜ ਚਸਕਾ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ 29 ਸਤੰਬਰ 2022: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦਾ ਸਾਥੀ ਗੈਂਗਸਟਰ ਨੀਰਜ ਚਸਕਾ ਨੂੰ ਗ੍ਰਿਫਤਾਰ ਕਰ ਲਿਆ ਹੈ |ਪੁਲਿਸ ਮੁਤਾਬਕ ਗੈਂਗਸਟਰ ਨੀਰਜ ਚਸਕਾ ਕਤਲ ਦੀਆਂ ਕਰੀਬ 7 ਵਾਰਦਾਤਾਂ ਵਿੱਚ ਲੋੜੀਂਦਾ ਸੀ। AGTF ਟੀਮ ਹੁਣ ਸ਼ੂਟਰ ਨੀਰਜ ਚਸਕਾ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਸਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੂਟਰਾਂ ਬਾਰੇ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ। ਨੀਰਜ ਚਸਕਾ ‘ਤੇ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸਦੇ ਨਾਲ ਹੀ ਗੈਂਗਸਟਰ ਨੀਰਜ ਚਸਕਾ ਦਾ ਗੁਰਲਾਲ ਬਰਾੜ ਕਤਲ ਕਾਂਡ ਵਿਚ ਸ਼ਾਮਲ ਹੋਣ ਦਾ ਦੋਸ਼ ਹੈ |