Site icon TheUnmute.com

AGTF ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਸਾਥੀ ਗ੍ਰਿਫਤਾਰ, ਹਥਿਆਰ ਬਰਾਮਦ

AGTF

ਚੰਡੀਗੜ੍ਹ, 17 ਜੁਲਾਈ 2024: ਅੱਜ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਬਦਮਾਸ਼ ਲਾਰੈਂਸ ਬਿਸ਼ਨੋਈ ਗੈਂਗ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ |

ਏਜੀਟੀਐਫ (AGTF) ਦੁਆਰਾ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਪੁਲਿਸ ਮੁਤਾਬਕ ਉਨ੍ਹਾਂ ਨੂੰ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁਲਿਸ ਨੇ 2 ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਆਰਮਜ਼ ਐਕਟ ਤਹਿਤ ਐਫ.ਆਈ.ਆਰ ਵੀ ਦਰਜ ਕਰ ਲਈ ਹੈ।

Exit mobile version