July 2, 2024 10:39 pm
Bhagwant Mann

ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜਰ CM ਭਗਵੰਤ ਮਾਨ 10 ਅਪ੍ਰੈਲ ਨੂੰ ਪਾਰਟੀ ਉਮੀਦਵਾਰ ਦੇ ਹੱਕ ‘ਚ ਕਰਨਗੇ ਚੋਣ ਰੈਲੀ

ਚੰਡੀਗੜ੍ਹ, 08 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 10 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਕਰਤਾਰਪੁਰ (Kartarpur)  ਦੀ ਅਨਾਜ ਮੰਡੀ ਵਿਖੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਆਗੂਆਂ ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਾਤ ਨੇ ਕਿਹਾ ਕਿ ਲੋਕ ਸਭਾ ਉਪ ਚੋਣ ਸਿਰਫ਼ ਸੁਸ਼ੀਲ ਕੁਮਾਰ ਰਿੰਕੂ ਹੀ ਨਹੀਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਇਹ ਚੋਣ ਲੜ ਰਹੇ ਹਨ | ਜੋ ਵੀ ਵੋਟ ਸੁਸ਼ੀਲ ਰਿੰਕੂ ਨੂੰ ਮਿਲੇਗੀ, ਉਹੀ ਵੋਟ ਭਗਵੰਤ ਮਾਨ ਅਤੇ ਅਰਵਿੰਦਰ ਕੇਜਰੀਵਾਲ ਨੂੰ ਮਿਲੇਗੀ | ਉਨ੍ਹਾਂ ਨੇ ਅਪੀਲ ਕੀਤੀ ਕਿ ਨਿੱਜੀ ਮਸਲਿਆਂ ਨੂੰ ਛੱਡ ਕੇ ਪਾਰਟੀ ਲਈ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ।

ਸੂਬਾ ਸਕੱਤਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸੀ ਆਗੂਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਿਨ-ਰਾਤ ਕੰਮ ਕਰ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਕਿਹਾ ਕਿ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਦਾ ਭਾਰੀ ਸਮਰਥਨ ਹੈ | ਇਸ ਲਈ ਅਸੀਂ ਸਾਰੇ ਮਿਲ ਕੇ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜੇਤੂ ਬਣਾਵਾਂਗੇ।

ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਹਾਜ਼ਰ ਸਮੂਹ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਹਲਕੇ ਦੇ ਸਾਰੇ ਵਰਕਰ ਅਤੇ ਸਮਰਥਕ ਮਿਲ ਕੇ ਕੰਮ ਕਰਨਗੇ ਅਤੇ ਜ਼ਿਮਨੀ ਚੋਣ ਨੂੰ ਵੱਡੇ ਫਰਕ ਨਾਲ ਜਿਤਾਉਣਗੇ।