ਜਨਤਕ ਸਮੱਸਿਆਵਾਂ

ਲੋਕ ਸਭਾ ਚੋਣਾਂ ਦੇ ਮੱਦੇਨਜਰ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਰਾਜਨੀਤੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਕੀਤੀ ਬੈਠਕ

ਚੰਡੀਗੜ੍ਹ, 1 ਫਰਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣ (Lok Sabha elections) ਨੂੰ ਦੇਖਦੇ ਹੋਏ 22 ਜਨਵਰੀ, 2024 ਨੂੰ ਵੋਟਰ ਸੂਚੀ ਦਾ ਅਖੀਰੀ ਪ੍ਰਕਾਸ਼ਨ ਕੀਤਾ ਗਿਆ ਹੈ, ਜਿਸ ਨੂੰ ਵਿਭਾਗ ਦੀ ਵੈਬਸਾਇਟ ‘ਤੇ ਅਪਲੋਡ ਕੀਤਾ ਗਿਆ ਹੈ।

ਅਗਰਵਾਲ ਅੱਜ ਇੱਥੇ ਮੁੱਖ ਚੋਣ ਅਧਿਕਾਰੀ ਦਫਤਰ ਵਿਚ ਬੁਲਾਈ ਗਈ ਮਾਨਤਾ ਪ੍ਰਾਪਤ ਕੌਮੀ ਤੇ ਰਾਜ ਦੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਨੂੰ ਸੰਬੋਧਿਤ ਕਰ ਰਹੇ ਸਨ।ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਦੀ ਵੋਟਰ ਸੂਚੀ ਦਾ ਬਾਰੀਕੀ ਨਾਲ ਅਧਿਐਨ ਕਰਨ ਅਤੇ ਜੇਕਰ ਕੋਈ ਅਯੋਗ ਵਿਅਕਤੀ ਵੋਟਰ ਸੂਚੀ ਵਿਚ ਸ਼ਾਮਿਲ ਹੈ ਤਾਂ ਉਸ ਦੀ ਜਾਣਕਾਰੀ ਨਾਂਅ ਹਟਵਾਉਣ ਦੇ ਲਈ ਨਿਰਧਾਰਿਤ ਫਾਰਮ ਭਰਨ। ਇਸੀ ਤਰ੍ਹਾ, ਜੇਕਰ ਕੋਈ ਨਵਾਂ ਨਾਂਅ ਸੂਚੀ ਵਿਚ ਸ਼ਾਮਲ ਕਰਨਾ ਹੈ ਤਾਂ ਵੀ ਨਿਰਧਾਰਿਤ ਫਾਰਮ ਭਰਨ।

ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਨੇ 1950 ਹੈਲਪਲਾਇਨ ਨੰਬਰ ਜਾਰੀ ਕੀਤਾ ਹੋਇਆ ਹੈ, ਉਸ ‘ਤੇ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਕੁੱਝ ਮੋਬਾਇਲ ਐਪਲੀਕੇਸ਼ਨ ਤਿਆਰ ਕੀਤੇ ਹਨ ਜਿਨ੍ਹਾਂ ਵਿਚ ਵੋਟਰ ਹੈਲਪਲਾਇਨ , ਸੂਖਮ ਈਸੀਆਈ, ਸੀ ਵਿਜਿਲ, ਵੋਟਰ ਟਰਨ ਆਉਟ, ਆਪਣੇ ਉਮੀਦਵਾਰ ਬਾਰੇ ਵੀ ਜਾਨਣ, ਚੋਣ ਸੀਜਰ ਮੈਨੇਜਮੈਂਟ ਸਿਸਟਮ ਸ਼ਾਮਲ ਹੈ।

ਇੰਨ੍ਹਾਂ ਐਪਲੀਕੇਸ਼ਨ ਨਾਲ ਵੋਟਰਾਂ ਨੁੰ ਘਰ ਬੈਠੇ ਤਮਾਮ ਜਾਣਕਾਰੀਆਂ ਉਪਲਬਧ ਕਰਵਾਉਣ ਦੀ ਸਹੂਲਤ ਦਿੱਤੀ ਗਈ ਹੈ। ਸੂਬੇ ਵਿਚ ਆਖੀਰੀ ਪ੍ਰਕਾਸ਼ਿਤ ਵੋਟਰ ਸੂਚੀ (Lok Sabha elections) ਵਿਚ ਕੁੱਲ 1 ਕਰੋੜ 97 ਲੱਖ ਵੋਟਰ ਰਜਿਸਟਰਡ ਕੀਤੇ ਗਏ ਹਨ ਜਿਸ ਵਿਚ 1 ਕਰੋੜ 5 ਲੱਖ ਪੁਰਸ਼ ਅਤੇ 92 ਲੱਖ 50 ਹਜਾਰ ਮਹਿਲਾ ਵੋਟਰ ਸ਼ਾਮਿਲ ਹਨ। ਇਸ ਤੋਂ ਇਲਾਵਾ, ਸੂਬੇ ਵਿਚ ਕੁੱਲ 19 ਹਜਾਰ 812 ਚੋਣ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 11479 ਹੈ।

ਉਨ੍ਹਾਂ ਨੇ ਕਿਹਾ ਕਿ ਵੋਟਰ ਸੂਚੀ ਦੇ ਸੋਧ ਦੌਰਾਨ ਕੁੱਲ 5 ਲੱਖ 25 ਹਜਾਰ 615 ਲੋਕ ਵੋਟਰ ਵਜੋ ਰਜਿਸਟਰਡ ਹੋਏ ਹਨ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਹੈ ਕਿ ਸਾਰੇ ਯੋਗ ਵਿਅਕਤੀਆਂ ਨੂੰ ਸਭ ਤੋਂ ਪਹਿਲਾਂ ਆਪਣੇ ਵੋਟ ਜਰੂਰ ਬਨਵਾਉਣਾ ਚਾਹੀਦਾ ਹੈ ਅਤੇ ਇਸ ਦੇ ਬਾਅਦ ਆਪਣੇ ਬੂਥ ‘ਤੇ ਜਾ ਕੇ ਆਪਣਾ ਵੋਟ ਜਰੂਰ ਪਾਉਣਾ ਚਾਹੀਦਾ ਹੈ। ਇਸ ਲੋਕਤੰਤਰ ਦੀ ਮਜਬੂਤੀ ਦੇ ਲਈ ਹਰੇਕ ਵੋਟਰ ਨੂੰ ਆਪਣੀ ਵੋਟ ਦੀ ਵਰਤੋ ਜਰੂਰ ਕਰਨੀ ਚਾਹੀਦੀ ਹੈ।

ਰਾਜਨੀਤਿਮ ਪਾਰਟੀਆਂ ਵੱਲੋਂ ਭਾਰਤੀ ਜਨਤਾ ਪਾਰਟੀ ਤੋਂ ਵਰਿੰਦਰ ਗਰਗ, ਭਾਰਤੀ ਰਾਸ਼ਟਰੀ ਕਾਂਗਰਸ ਤੋਂ ਤਲਵਿੰਦਰ ਸਿੰਘ ਤੇ ਆਰ ਡੀ ਸੈਨੀ ਅਤੇ ਆਮ ਆਦਮੀ ਪਾਰਟੀ ਵੱਲੋਂ ਵੀਨਸ ਮਲਿਕ ਅਤੇ ਜਨਨਾਇਕ ਜਨਤਾ ਪਾਰਟੀ ਤੋਂ ਰਾਮ ਨਰਾਇਣ ਯਾਦਵ ਅਤੇ ਇਲੇਲੋ ਵੱਲੋਂ ਸਤਅਵ੍ਰਤ ਨੇ ਪ੍ਰਤੀਨਿਧੀਆਂ ਦੇ ਰੂਪ ਵਿਚ ਮੀਟਿੰਗ ਵਿਚ ਹਿੱਸਾ ਲਿਆ। ਇਸ ਮੌਕੇ ‘ਤੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਹੇਮਾ ਸ਼ਰਮਾ, ਸੰਯੁਕਤ ਚੋਣ ਅਧਿਕਾਰੀ ਅਪੂਰਵ ਤੇ ਰਾਜਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

Scroll to Top