Site icon TheUnmute.com

ਸ਼ੀ ਜਿਨਪਿੰਗ ਦੀ ਤਾਜਪੋਸ਼ੀ ਤੋਂ ਪਹਿਲਾਂ ਬਵਾਲ, ਸਾਬਕਾ ਰਾਸ਼ਟਰਪਤੀ ਨੂੰ ਕਾਂਗਰਸ ਪਾਰਟੀ ਦੀ ਮੀਟਿੰਗ ਤੋਂ ਜ਼ਬਰਦਸਤੀ ਕੱਢਿਆ ਬਾਹਰ

ਹੂ ਜਿੰਤਾਓ

ਚੰਡੀਗੜ੍ਹ 22 ਅਕਤੂਬਰ 2022: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਤੀਜੇ ਕਾਰਜਕਾਲ ਲਈ ਆਪਣੀ ਤਾਜਪੋਸ਼ੀ ਤੋਂ ਪਹਿਲਾਂ ਆਪਣੇ ਵਿਰੋਧੀਆਂ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਪਾਰਟੀ ਕਾਂਗਰਸ ਦੀ ਬੈਠਕ ਦੌਰਾਨ ਅਜੀਬ ਘਟਨਾਕ੍ਰਮ ਦੇਖਣ ਨੂੰ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਹੂ ਜਿੰਤਾਓ (Hu Jintao) ਨੂੰ ਕਾਂਗਰਸ ਪਾਰਟੀ ਦੀ ਮੀਟਿੰਗ ਤੋਂ ਜ਼ਬਰਦਸਤੀ ਬਾਹਰ ਕੱਢ ਦਿੱਤਾ ਗਿਆ।

ਇਹ ਘਟਨਾ ਪਾਰਟੀ ਕਾਂਗਰਸ ਦੀ ਮੀਟਿੰਗ ਦੇ ਸਮਾਪਤੀ ਸੈਸ਼ਨ ਦੌਰਾਨ ਵਾਪਰੀ। ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ 79 ਸਾਲਾ ਹੂ ਜਿੰਤਾਓ ਨੂੰ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਕੋਲ ਕੁਰਸੀ ‘ਤੇ ਬੈਠੇ ਦਿਖਾਇਆ ਗਿਆ ਹੈ। ਇਸ ਦੌਰਾਨ ਦੋ ਸੁਰੱਖਿਆ ਗਾਰਡ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਕੇ ਬਾਹਰ ਲੈ ਗਏ। ਹਾਲਾਂਕਿ, ਜਿੰਤਾਓ ਇਸ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ 2,296 ਤੋਂ ਵੱਧ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

ਇਕ ਮਿੰਟ ਲੰਬੇ ਵੀਡੀਓ ‘ਚ ਜਿੰਤਾਓ (Hu Jintao) ਆਪਣੀ ਕੁਰਸੀ ‘ਤੇ ਬੈਠੇ ਨਜ਼ਰ ਆ ਰਹੇ ਹਨ, ਜਿਸ ਦੌਰਾਨ ਦੋ ਲੋਕ ਉਨ੍ਹਾਂ ਕੋਲ ਆਉਂਦੇ ਹਨ ਅਤੇ ਕੁਝ ਕਹਿੰਦੇ ਹਨ। ਉਹ ਜਿੰਤਾਓ ਦਾ ਹੱਥ ਫੜ ਕੇ ਚੁੱਕਦਾ ਹੈ। ਇਸ ਦੌਰਾਨ ਉਹ ਘਬਰਾਹਟ ਦੀ ਹਾਲਤ ‘ਚ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਰਾਸ਼ਟਰਪਤੀ ਜਿਨਪਿੰਗ ਉਨ੍ਹਾਂ ਦੇ ਨਾਲ ਵਾਲੀ ਕੁਰਸੀ ‘ਤੇ ਬੈਠੇ ਹਨ। ਜਿੰਤਾਓ ਨੇ ਜਿਨਪਿੰਗ ਨੂੰ ਕੁਝ ਕਿਹਾ, ਜਿਸ ਦਾ ਉਹ ਜਵਾਬ ਵੀ ਦਿੰਦਾ ਹੈ ਅਤੇ ਫਿਰ ਸੁਰੱਖਿਆ ਕਰਮਚਾਰੀ ਉਸ ਨੂੰ ਫੜ ਕੇ ਬਾਹਰ ਲੈ ਜਾਂਦੇ ਹਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਦੇਸ਼ ‘ਚ ਦੂਜੇ ਨੰਬਰ ‘ਤੇ ਰਹਿਣ ਵਾਲੇ ਨੇਤਾ ਅਤੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੂੰ ਕੇਂਦਰੀ ਕਮੇਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

Exit mobile version