16 ਜੂਨ 2025: ਅਹਿਮਦਾਬਾਦ ਜਹਾਜ਼ ਹਾਦਸੇ (Ahmedabad plane crash) ਨੂੰ ਚਾਰ ਦਿਨ ਬੀਤ ਗਏ ਹਨ। ਦੱਸ ਦੇਈਏ ਕਿ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ (Vijay Rupani) ਦੀ ਲਾਸ਼ ਦੀ ਪਛਾਣ ਐਤਵਾਰ ਨੂੰ ਹੋਈ। ਉਨ੍ਹਾਂ ਨੂੰ ਅੱਜ ਇੱਕ ਚਾਰਟਰਡ ਜਹਾਜ਼ ਰਾਹੀਂ ਰਾਜਕੋਟ ਲਿਜਾਇਆ ਜਾਵੇਗਾ। ਅੰਤਿਮ ਸੰਸਕਾਰ ਇੱਥੇ ਦੁਪਹਿਰ 3 ਵਜੇ ਹੋਵੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਰੂਪਾਨੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇਨ੍ਹਾਂ ਚਾਰ ਦਿਨਾਂ ਵਿੱਚ ਹੁਣ ਤੱਕ 250 ਲਾਸ਼ਾਂ ਦੇ ਡੀਐਨਏ ਨਮੂਨੇ ਲਏ ਗਏ ਹਨ। 86 ਦੀ ਪਛਾਣ ਕਰ ਲਈ ਗਈ ਹੈ, ਜਦੋਂ ਕਿ ਇਨ੍ਹਾਂ ਵਿੱਚੋਂ 33 ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਸੁਰੱਖਿਆ ਦੇ ਨਾਲ ਐਂਬੂਲੈਂਸਾਂ ਰਾਹੀਂ ਲਾਸ਼ਾਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ।
ਕੱਲ੍ਹ ਪ੍ਰਧਾਨ ਮੰਤਰੀ ਮੋਦੀ ਦੇ ਮੁੱਖ ਸਕੱਤਰ ਪੀਕੇ ਮਿਸ਼ਰਾ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਉਹ ਹਸਪਤਾਲ ਵਿੱਚ ਜ਼ਖਮੀਆਂ ਨੂੰ ਮਿਲਿਆ। ਇਸ ਤੋਂ ਬਾਅਦ, ਕੇਂਦਰ ਅਤੇ ਰਾਜ ਸਰਕਾਰ, ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਅਤੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ।
ਦਰਅਸਲ, 12 ਜੂਨ ਨੂੰ, ਅਹਿਮਦਾਬਾਦ ਤੋਂ ਲੰਡਨ (Ahmedabad to london) ਜਾ ਰਹੀ ਏਅਰ ਇੰਡੀਆ ਦੀ ਉਡਾਣ AI-171 (787-8 ਬੋਇੰਗ ਡ੍ਰੀਮਲਾਈਨਰ) ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਕਰੈਸ਼ ਹੋ ਗਈ ਸੀ। ਜਹਾਜ਼ ਬੀਜੇ ਮੈਡੀਕਲ ਕਾਲਜ ਅਤੇ ਸਿਵਲ ਹਸਪਤਾਲ ਦੇ ਹੋਸਟਲ ਦੀ ਇਮਾਰਤ ਨਾਲ ਟਕਰਾ ਗਿਆ।
ਇਸ ਹਾਦਸੇ ਦੇ ਨਤੀਜੇ ਵਜੋਂ 275 ਲੋਕਾਂ ਦੀ ਮੌਤ ਹੋ ਗਈ, ਜਿਸ ਵਿੱਚ ਜਹਾਜ਼ ਵਿੱਚ ਸਵਾਰ 241 ਲੋਕ (229 ਯਾਤਰੀ (ਇੱਕ ਬਚ ਗਿਆ) ਅਤੇ 10 ਕੈਬਿਨ ਕਰੂ, 2 ਪਾਇਲਟ), ਹੋਸਟਲ ਦੀ ਇਮਾਰਤ ਅਤੇ ਬਾਕੀ 34 ਲੋਕ ਸ਼ਾਮਲ ਸਨ। ਹਸਪਤਾਲ ਪ੍ਰਬੰਧਨ ਦੇ ਅਨੁਸਾਰ, ਕੁੱਲ ਮੌਤਾਂ ਦਾ ਅੰਤਿਮ ਅੰਕੜਾ ਸਾਰੇ ਡੀਐਨਏ ਟੈਸਟਾਂ ਤੋਂ ਬਾਅਦ ਸਪੱਸ਼ਟ ਹੋਵੇਗਾ।
Read More: ਅਹਿਮਦਾਬਾਦ ਜਹਾਜ਼ ਹਾਦਸੇ ‘ਚ ਇਕਲੌਤੇ ਬਚੇ ਯਾਤਰੀ ਨੇ ਦੱਸੀ ਅੱਖੀਂ ਦੇਖੀ ਘਟਨਾ