July 8, 2024 9:07 pm
ਹਿੰਡਨ ਏਅਰਬੇਸ

ਹਵਾਈ ਸੈਨਾ ਦਾ ਜਹਾਜ਼ 393 ਭਾਰਤੀਆਂ ਨੂੰ ਲੈ ਕੇ ਪਹੁੰਚਿਆ ਹਿੰਡਨ ਏਅਰਬੇਸ

ਚੰਡੀਗੜ੍ਹ 06 ਮਾਰਚ 2022: ਰੂਸ ਦੇ ਹਮਲਿਆਂ ਕਾਰਨ ਯੂਕਰੇਨ ‘ਚ ਸਥਿਤੀ ਤੇਜ਼ੀ ਨਾਲ ਵਿਗੜ ਰਹੀ ਹੈ। ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਕੱਢਣ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਯੂਕਰੇਨ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ‘ਆਪ੍ਰੇਸ਼ਨ ਗੰਗਾ’ ਚਲਾਇਆ ਜਾ ਰਿਹਾ ਹੈ। ਇਸ ਤਹਿਤ ਯੂਕਰੇਨ ਤੋਂ 183 ਭਾਰਤੀ ਨਾਗਰਿਕਾਂ ਨੂੰ ਲੈ ਕੇ ਇਕ ਵਿਸ਼ੇਸ਼ ਜਹਾਜ਼ ਐਤਵਾਰ ਨੂੰ ਹੰਗਰੀ ਦੇ ਬੁਡਾਪੇਸਟ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ਪਹੁੰਚਿਆ। ਇਸ ਤੋਂ ਇਲਾਵਾ ਯੂਕਰੇਨ ਤੋਂ ਕੱਢੇ ਗਏ 210 ਭਾਰਤੀਆਂ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਰੋਮਾਨੀਆ ਦੇ ਬੁਖਾਰੇਸਟ ਤੋਂ ਦਿੱਲੀ ਨੇੜੇ ਹਿੰਡਨ ਏਅਰਬੇਸ ਪਹੁੰਚ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਸਾਰੇ ਭਾਰਤੀ ਯੂਕਰੇਨ ਤੋਂ ਰੋਮਾਨੀਆ ਪਹੁੰਚੇ ਸਨ।ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਬੈਠਕ ਵੀ ਕੀਤੀ। ਪ੍ਰਧਾਨ ਮੰਤਰੀ ਦੀ ਇਸ ਮੀਟਿੰਗ ‘ਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਕੇਂਦਰੀ ਮੰਤਰੀ ਪੀਯੂਸ਼ ਗੋਇਲ, ਐਨਐਸਏ ਅਜੀਤ ਡੋਵਾਲ, ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਸਮੇਤ ਕਈ ਅਧਿਕਾਰੀ ਮੌਜੂਦ ਸਨ |