ਏਅਰ ਇੰਡੀਆ

ਏਅਰ ਇੰਡੀਆ ਦੀ ਫਲਾਈਟ 183 ਭਾਰਤੀਆਂ ਨੂੰ ਲੈ ਕੇ ਮੁੰਬਈ ਪਹੁੰਚੀ

ਚੰਡੀਗੜ੍ਹ 05 ਮਾਰਚ 2022: ਰੂਸ ਤੇ ਯੂਕਰੇਨ ਵਿਚਾਲੇ ਜੰਗ ਕਾਰਨ ਫਸੇ ਭਾਰਤੀਆਂ ਨੂੰ ਉਥੋਂ ਕੱਢਣ ਲਈ ਭਾਰਤ ਸਰਕਾਰ ਨੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ | ਇਸ ਦੌਰਾਨ ਜੰਗ ਪ੍ਰਭਾਵਿਤ ਯੂਕਰੇਨ ‘ਚ ਫਸੇ 183 ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਸ਼ਨੀਵਾਰ ਸਵੇਰੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਤੋਂ ਮੁੰਬਈ ਪਹੁੰਚੀ। ਏਅਰਲਾਈਨ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ 182 ਬਾਲਗ ਯਾਤਰੀਆਂ ਅਤੇ ਇੱਕ ਬੱਚੇ ਦੇ ਨਾਲ ਸ਼ਨੀਵਾਰ ਨੂੰ ਸਵੇਰੇ 11 ਵਜੇ ਮੁੰਬਈ ਦੇ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੀ।

ਜਿਕਰਯੋਗ ਹੈ ਕਿ ਯੂਕਰੇਨ ‘ਚ ਫਸੇ ਕੁੱਲ 1,134 ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ। 24 ਫਰਵਰੀ ਨੂੰ ਰੂਸ ਦੀ ਫੌਜੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਯੂਕਰੇਨ ਦਾ ਹਵਾਈ ਖੇਤਰ ਬੰਦ ਹੈ। ਅਜਿਹੇ ‘ਚ ਭਾਰਤ ਯੂਕਰੇਨ ਦੇ ਗੁਆਂਢੀ ਦੇਸ਼ਾਂ ਰੋਮਾਨੀਆ, ਹੰਗਰੀ, ਸਲੋਵਾਕੀਆ ਅਤੇ ਪੋਲੈਂਡ ਤੋਂ ਆਪਣੇ ਨਾਗਰਿਕਾਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਬਾਹਰ ਕੱਢਿਆ ਜਾ ਰਿਹਾ ਹੈ |

Scroll to Top