Site icon TheUnmute.com

AIR POLLUTION : ਦਿੱਲੀ ਸਰਕਾਰ ਨੇ ਸੋਮਵਾਰ ਨੂੰ ਬੁਲਾਈ ਉੱਚ ਪੱਧਰੀ ਬੈਠਕ

AIR POLLUTION

ਚੰਡੀਗੜ੍ਹ, 28 ਨਵੰਬਰ 2021 : ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ AIR POLLUTION ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਬੈਠਕ ਕਰਨਗੇ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਮੰਤਰੀ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਸਥਿਤੀ ਬਾਰੇ ਜਾਣਕਾਰੀ ਲੈਣਗੇ ਅਤੇ ਮੌਜੂਦਾ ਸਮੇਂ ਦਿੱਲੀ ਵਿੱਚ ਟਰੱਕਾਂ ਦੇ ਦਾਖਲੇ ਅਤੇ ਉਸਾਰੀ ਕਾਰਜਾਂ ਨੂੰ ਰੋਕਣ ਤੋਂ ਇਲਾਵਾ ਹੋਰ ਕੀ ਕਦਮ ਚੁੱਕੇ ਜਾ ਸਕਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ AIR POLLUTION  ਨੂੰ ਲੈ ਕੇ ਦਾਇਰ ਜਨਹਿਤ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗਾ। ਦਿੱਲੀ ਸਰਕਾਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਉਸਾਰੀ ਅਤੇ ਢਾਹੁਣ ਦੀਆਂ ਗਤੀਵਿਧੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ।

CM  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਵਿੱਚ ਉਸਾਰੀ ਕਾਰਜਾਂ ‘ਤੇ ਪਾਬੰਦੀ ਤੋਂ ਪ੍ਰਭਾਵਿਤ ਮਜ਼ਦੂਰਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਅਤੇ ਘੱਟੋ-ਘੱਟ ਉਜਰਤ ਵਿੱਚ ਹੋਏ ਨੁਕਸਾਨ ਦੀ ਭਰਪਾਈ ਵੀ ਕਰੇਗੀ। ਇਸ ਦੌਰਾਨ, ਦਿੱਲੀ ਦੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਸੋਮਵਾਰ ਨੂੰ ਮੁੜ ਖੁੱਲ੍ਹਣਗੇ, ਪਰ ਦਿੱਲੀ ਵਿੱਚ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਹੋਰ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ 3 ਦਸੰਬਰ ਤੱਕ ਜਾਰੀ ਰਹੇਗੀ। ਸਰਕਾਰ ਨੇ ਸੀਐਨਜੀ ਅਤੇ ਇਲੈਕਟ੍ਰਿਕ ਟਰੱਕਾਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ।

Exit mobile version