Delhi

ਦਿੱਲੀ ‘ਚ ਹਵਾ ਪ੍ਰਦੂਸ਼ਣ ਬਣ ਰਿਹੈ ਗੰਭੀਰ ਸਮੱਸਿਆ, NGT ਨੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ

ਚੰਡੀਗੜ੍ਹ, 04 ਨਵੰਬਰ 2023: ਇਨ੍ਹੀਂ ਦਿਨੀਂ ਰਾਜਧਾਨੀ ਦਿੱਲੀ (Delhi) -ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਤੇਜ਼ੀ ਨਾਲ ਵੱਧਦਾ ਨਜ਼ਰ ਆ ਰਿਹਾ ਹੈ। ਪਿਛਲੇ ਸੱਤ ਦਿਨਾਂ ਵਿੱਚ ਇੱਥੇ ਹਵਾ ਦੀ ਗੁਣਵੱਤਾ (AQI) ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸ਼ਨੀਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਖੇਤਰਾਂ ਦਾ AQI ‘ਬਹੁਤ ਖਰਾਬ ਸ਼੍ਰੇਣੀ’ ਵਿੱਚ 400 ਤੋਂ ਉੱਪਰ ਦਰਜ ਕੀਤਾ ਗਿਆ ਸੀ। ਇਸ ਤਰ੍ਹਾਂ ਦੀ ਹਵਾ ਦੀ ਗੁਣਵੱਤਾ ਨੂੰ ਕਈ ਤਰੀਕਿਆਂ ਨਾਲ ਸਿਹਤ ਲਈ ਹਾਨੀਕਾਰਕ ਮੰਨਿਆ ਜਾਂਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਅਗਲੇ 15-20 ਦਿਨਾਂ ਤੱਕ ਇੱਥੇ ਅਜਿਹੀ ਸਥਿਤੀ ਬਣੀ ਰਹਿ ਸਕਦੀ ਹੈ, ਇਸ ਲਈ ਸਾਰੇ ਲੋਕਾਂ ਨੂੰ ਚੌਕਸ ਰਹਿਣ ਅਤੇ ਬਚਾਅ ਦੇ ਉਪਾਅ ਕਰਨ ਦੀ ਲੋੜ ਹੈ।

ਵਧਦੇ ਪ੍ਰਦੂਸ਼ਣ ਅਤੇ ਵਿਗੜ ਰਹੀ ਹਵਾ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਸ਼ੁੱਕਰਵਾਰ ਨੂੰ ਪ੍ਰਭਾਵਿਤ ਸੂਬਿਆਂ ਦੇ ਮੁੱਖ ਸਕੱਤਰਾਂ ਤੋਂ ਜਵਾਬ ਮੰਗਿਆ ਹੈ ਅਤੇ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਇਸਦੇ ਨਾਲ ਹੀ ਹੁਕਮ ਦਿੱਤਾ ਕਿ ਚੁੱਕੇ ਗਏ ਕਦਮਾਂ ਦੀ ਰਿਪੋਰਟ ਐਨਜੀਟੀ ਨੂੰ ਦਿੱਤੀ ਜਾਵੇ। ਪਿਛਲੀ ਦਿਨੀਂ ਦਿੱਲੀ ਹਾਈਕੋਰਟ ਨੇ ਦਿੱਲੀ ਦੀ ਮੌਜੂਦਾ ਹਾਲਤ ਲਈ ਜੰਗਲਾਤ ਵਿਭਾਗ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਾਲਾਂਕਿ ਇਹ ਮਾਮਲਾ ਦਰੱਖਤਾਂ ਦੀ ਕਟਾਈ ਨਾਲ ਜੁੜਿਆ ਹੋਇਆ ਹੈ।

ਇਸ ਦੌਰਾਨ ਵਿਗਿਆਨੀਆਂ ਨੇ ਇਕ ਰਿਪੋਰਟ ‘ਚ ਦਿੱਲੀ ‘ਚ ਸਾਲ ਦਰ ਸਾਲ ਵਧਦੇ ਪ੍ਰਦੂਸ਼ਣ ‘ਤੇ ਚਿੰਤਾ ਪ੍ਰਗਟਾਈ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਦਿੱਲੀ (Delhi) ਦੇ ਕਈ ਹਿੱਸਿਆਂ ਵਿੱਚ, AQI 500 ਦੇ ਅੰਕੜੇ ਨੂੰ ਛੂਹ ਰਿਹਾ ਹੈ, ਜੋ ਵਿਸ਼ਵ ਸਿਹਤ ਸੰਗਠਨ ਦੁਆਰਾ ਨਿਰਧਾਰਤ ਸੀਮਾ ਤੋਂ ਲਗਭਗ 100 ਗੁਣਾ ਵੱਧ ਹੈ। ਦਿੱਲੀ ਦੇ ਨਾਲ-ਨਾਲ ਦੇਸ਼ ਦੇ ਕਈ ਹੋਰ ਸੂਬਿਆਂ ਵਿੱਚ ਵੀ ਪ੍ਰਦੂਸ਼ਣ ਦਾ ਪੱਧਰ ਪਿਛਲੇ ਕੁਝ ਸਾਲਾਂ ਵਿੱਚ ਤੇਜ਼ੀ ਨਾਲ ਵਧਿਆ ਹੈ, ਜਿਸ ਕਾਰਨ ਸਿਹਤ ‘ਤੇ ਗੰਭੀਰ ਮਾੜੇ ਪ੍ਰਭਾਵਾਂ ਦਾ ਖਦਸ਼ਾ ਪੈਦਾ ਹੋ ਗਿਆ ਹੈ।

ਪ੍ਰਦੂਸ਼ਣ ਦਾ ਮਾੜਾ ਪ੍ਰਭਾਵ: –

ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਦਿੱਲੀ ਕਈ ਸਾਲਾਂ ਤੋਂ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਬਣਿਆ ਹੋਇਆ ਹੈ, ਜਿਸਦਾ ਮਤਲਬ ਹੈ ਕਿ ਲਗਭਗ 33 ਮਿਲੀਅਨ (3.3 ਕਰੋੜ) ਹਵਾ ਪ੍ਰਦੂਸ਼ਣ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਦੇ ਗੰਭੀਰ ਖਤਰੇ ਵਿੱਚ ਰਹਿੰਦੇ ਹਨ। ਸ਼ਿਕਾਗੋ ਯੂਨੀਵਰਸਿਟੀ ਦੇ ਐਨਰਜੀ ਪਾਲਿਸੀ ਇੰਸਟੀਚਿਊਟ ਦੁਆਰਾ ਸੰਕਲਿਤ ਇਸ ਸਾਲ ਦੇ ਏਅਰ ਕੁਆਲਿਟੀ ਲਾਈਫ ਇੰਡੈਕਸ ਦੇ ਅਨੁਸਾਰ, ਦਿੱਲੀ ਦੇ ਲੋਕ ਜਿਸ ਘਟੀਆ ਗੁਣਵੱਤਾ ਵਾਲੀ ਹਵਾ ਵਿੱਚ ਸਾਹ ਲੈਂਦੇ ਹਨ, ਉਨ੍ਹਾਂ ਦੀ ਉਮਰ ਲਗਭਗ 11.9 ਸਾਲ ਤੱਕ ਘੱਟ ਸਕਦੀ ਹੈ। ਇਹ ਖ਼ਤਰਾ ਸਾਲ ਦਰ ਸਾਲ ਵਧਦਾ ਜਾ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਇਸ ਸਾਲ ਅਕਤੂਬਰ ਵਿੱਚ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ 2020 ਤੋਂ ਬਾਅਦ ਸਭ ਤੋਂ ਖ਼ਰਾਬ ਸੀ

Scroll to Top