Amritsar Airports

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡਿਆਂ ‘ਤੇ ਹਵਾਈ ਸੇਵਾਵਾਂ ਬਹਾਲ, ਯਾਤਰੀਆਂ ਲਈ ਵੱਡੀ ਰਾਹਤ

ਚੰਡੀਗੜ, 12 ਮਈ 2025: ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਕੁਝ ਸਮੇਂ ਲਈ ਮੁਅੱਤਲ ਕੀਤੀਆਂ ਹਵਾਈ ਉਡਾਣਾਂ ਹੁਣ ਫਿਰ ਤੋਂ ਆਮ ਹੋ ਗਈਆਂ ਹਨ। ਚੰਡੀਗੜ੍ਹ ਅਤੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡਿਆਂ (Amritsar Airports) ‘ਤੇ ਉਡਾਣਾਂ ਦਾ ਸੰਚਾਲਨ ਬਹਾਲ ਕਰ ਦਿੱਤਾ ਹੈ, ਜਿਸ ਨਾਲ ਯਾਤਰੀਆਂ ਨੂੰ ਰਾਹਤ ਮਿਲੀ ਹੈ।

ਦੋਵਾਂ ਦੇਸ਼ਾਂ ਵਿਚਕਾਰ ਹਾਲ ਹੀ ‘ਚ ਐਲਾਨੀ ਗਈ ਜੰਗਬੰਦੀ ਤੋਂ ਬਾਅਦ ਨਾਗਰਿਕ ਹਵਾਈ ਸੇਵਾਵਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਸੀ। ਭਾਰਤ ਦੇ ਕੁੱਲ 32 ਹਵਾਈ ਅੱਡਿਆਂ ‘ਤੇ ਵੀ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਹਵਾਈ ਅੱਡਿਆਂ ‘ਚ ਮੁੱਖ ਤੌਰ ‘ਤੇ ਦਿੱਲੀ, ਮੁੰਬਈ, ਬੰਗਲੁਰੂ, ਕੋਲਕਾਤਾ ਅਤੇ ਹੋਰ ਵੱਡੇ ਸ਼ਹਿਰਾਂ ਦੇ ਹਵਾਈ ਅੱਡੇ ਸ਼ਾਮਲ ਹਨ। ਸੁਰੱਖਿਆ ਮਾਪਦੰਡਾਂ ਨੂੰ ਹੋਰ ਸਖ਼ਤ ਬਣਾਇਆ ਗਿਆ ਹੈ ਤਾਂ ਜੋ ਯਾਤਰੀ ਨਿਰਵਿਘਨ ਯਾਤਰਾ ਕਰ ਸਕਣ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚ ਸਕਣ।

ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ (Amritsar Airports) ‘ਤੇ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ ਹੈ। ਬਹੁਤ ਸਾਰੇ ਲੋਕਾਂ ਨੇ ਆਪਣੀਆਂ ਯਾਤਰਾ ਯੋਜਨਾਵਾਂ ਬਦਲ ਦਿੱਤੀਆਂ ਸਨ ਅਤੇ ਹੁਣ ਉਹ ਨਵੇਂ ਸ਼ਡਿਊਲ ਮੁਤਾਬਕ ਆਪਣੀ ਮੰਜ਼ਿਲ ‘ਤੇ ਪਹੁੰਚ ਸਕਣਗੇ।

Read More: Airports Open: ਜੰਗਬੰਦੀ ਤੋਂ ਬਾਅਦ ਭਾਰਤ ‘ਚ 32 ਹਵਾਈ ਅੱਡੇ ਖੋਲ੍ਹੇ, ਟਿਕਟ ਬੁਕਿੰਗ ਸ਼ੁਰੂ

Scroll to Top