ਜੰਮੂ-ਕਸ਼ਮੀਰ ‘ਚ ਟਾਰਗੇਟ ਕਿਲਿੰਗ ਨੂੰ ਲੈ ਕੇ ਅਜੀਤ ਡੋਭਾਲ ਤੇ ਰਾਅ ਮੁਖੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਅਜੀਤ ਡੋਭਾਲ

ਚੰਡੀਗੜ੍ਹ 02 ਜੂਨ 2022: ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਜੰਮੂ-ਕਸ਼ਮੀਰ ‘ਤੇ ਇਕ ਅਹਿਮ ਬੈਠਕ ਤੋਂ ਪਹਿਲਾਂ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਤੇ ਮੰਨਿਆ ਜਾਂਦਾ ਹੈ ਕਿ ਉਸਨੇ ਸ਼ਾਹ ਨਾਲ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ‘ਤੇ ਚਰਚਾ ਕੀਤੀ ਹੈ, ਜਿੱਥੇ 12 ਮਈ ਤੋਂ ਟਾਰਗੇਟ ਕਿਲਿੰਗ ਹੋ ਰਹੀਆਂ ਹਨ । ਇਸ ਦੌਰਾਨ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅਜੀਤ ਡੋਭਾਲ ਅਤੇ ਰਾਅ ਦੇ ਮੁਖੀ ਸਾਮੰਤ ਗੋਇਲ ਅੱਜ ਦੁਪਹਿਰ ਨਾਰਥ ਬਲਾਕ ਸਥਿਤ ਗ੍ਰਹਿ ਮੰਤਰੀ ਦਫਤਰ ‘ਚ ਅਮਿਤ ਸ਼ਾਹ ਨਾਲ ਕਰੀਬ ਇਕ ਘੰਟੇ ਤੱਕ ਗੱਲਬਾਤ ਚੱਲੀ |

ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ‘ਤੇ ਭਲਕੇ ਹੋਣ ਵਾਲੀ ਅਹਿਮ ਬੈਠਕ

ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਨੇ ਮੌਜੂਦਾ ਕਸ਼ਮੀਰ ਦੇ ਹਾਲਾਤਾਂ ‘ਤੇ ਚਰਚਾ ਕੀਤੀ ਹੈ, ਜਿੱਥੇ ਅੱਜ ਸਵੇਰੇ ਰਾਜਸਥਾਨ ਦੇ ਇੱਕ ਬੈਂਕ ਕਰਮਚਾਰੀ ਦੀ ਹੱਤਿਆ ਕਰ ਦਿੱਤੀ ਗਈ ਸੀ, ਕੁਝ ਦਿਨਾਂ ਦੇ ਅੰਦਰ ਮਾਰਿਆ ਜਾਣ ਵਾਲਾ ਤੀਜਾ ਗੈਰ-ਮੁਸਲਿਮ ਸਰਕਾਰੀ ਕਰਮਚਾਰੀ ਹੋਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।