July 7, 2024 11:12 pm
NS Parwana

ਅਜੀਤ ਦੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਪੂਰੇ ਹੋ ਗਏ, ਮੋਹਾਲੀ ਵਿਖੇ ਅੱਜ ਅੰਤਿਮ ਸਸਕਾਰ

ਚੰਡੀਗੜ੍ਹ 07 ਜਨਵਰੀ 2023: ਅਜੀਤ ਦੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ 84 ਵਰ੍ਹਿਆਂ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ | ਐਨ ਐਸ ਪਰਵਾਨਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ 7 ਜਨਵਰੀ ਨੂੰ ਦੁਪਹਿਰ ਬਾਅਦ 3.30 ਵਜੇ ਮੋਹਾਲੀ ਵਿਚ ਫੇਜ਼ 6 ਸਥਿਤ ਸ਼ਮਸਾਨ ਘਾਟ ਵਿਖੇ ਕੀਤਾ ਜਾਵੇਗਾ। ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਦੇ ਦਿਹਾਂਤ ਨਾਲ ਦੇਸ਼ ਨੇ ਇੱਕ ਸਮਰਪਿਤ ਅਤੇ ਸਭ ਤੋਂ ਤਜਰਬੇਕਾਰ ਪੱਤਰਕਾਰਾਂ ਵਿੱਚੋਂ ਇੱਕ ਨੂੰ ਗੁਆ ਦਿੱਤਾ ਹੈ। ਮੈਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।